Friday, March 13, 2026

ਦਿੱਲੀ `ਚ ਹੋਵੇਗਾ ਬਾਬਾ ਬੁੱਢਾ ਦਲ ਗੋਲਡਨ ਕੱਪ ਮੁਕਾਬਲਾ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿਖੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਵਾਸਤੇ ਗੱਤਕਾ ਮੁਕਾਬਲਾ ਕਰਵਾਇਆ ਜਾਵੇਗਾ।ਬਾਬਾ ਬੁੱਢਾ PPN2509201825ਦਲ ਗੱਤਕਾ ਅਕਾਦਮੀ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਗੱਲ ਦਾ ਅੱਜ ਐਲਾਨ ਕੀਤਾ।ਬਾਬਾ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਗੱਲਬਾਤ ਉਪਰੰਤ ਉਕਤ ਫੈਸਲਾ ਲਿਆ ਗਿਆ ਹੈ। ਕਾਲਕਾ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 31 ਅਕਤੂਬਰ ਨੂੰ ਬਾਬਾ ਬੁੱਢਾ ਦਲ ਗੋਲਡਨ ਕੱਪ ਮੁਕਾਬਲਾ ਹੋਵੇਗਾ।ਜਿਸ ਵਿਚ ਦਿੱਲੀ ਦੀ ਚੋਟੀ ਦੀਆਂ ਗੱਤਕਾ ਟੀਮਾਂ ਆਪਣੇ ਜੌਹਰ ਦਿਖਾਉਣਗੀਆਂ।ਇਸ ਮੌਕੇ ਕਮੇਟੀ ਮੈਂਬਰ ਚਮਨ ਸਿੰਘ, ਭੁਪਿੰਦਰ ਸਿੰਘ ਭੁੱਲਰ ਆਦਿਕ ਮੌਜ਼ੂਦ ਸਨ।
  

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply