Tuesday, September 15, 2026

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੀ ਹੋਈ ਮੀਟਿੰਗ

ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਟਰ ਵਰਕਸ ਜਵਾਹਰਕੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜਿਲ੍ਹਾ PPN2709201801ਮਾਨਸਾ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਅਜੈਬ ਸਿੰਘ ਦੀ ਰਿਟਾਇਰਮੈਂਟ ਪਾਰਟੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਸ ਤੋਂ ਬਾਅਦ ਸਾਥੀ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਾਟਰ ਵਰਕਸ ਨੂੰ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ, ਜਿਸ ਦਾ ਸਾਰੀ ਜਥੇਬੰਦੀ ਵਲੋਂ ਵਿਰੋਧ ਕੀਤਾ ਜਾਂਦਾ ਹੈ।ਬਾਅਦ ਵਿੱਚ ਸਾਥੀ ਆਤਮਾ ਸਿੰਘ ਅਤੇ ਪ੍ਰਧਾਨ ਪਾਲ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਪੇਅ-ਕਮਿਸ਼ਨ ਦੀ ਰਿਪੋਰਟ, ਡੀ.ਏ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ, ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਠੇਕੇ ਦੇ ਅਧਾਰਿਤ ਕਰਮਚਾਰੀਆਂ ਨੂੰ ਮਹਿਕਮੇ ਅਧੀਨ ਲਿਆਂਦੇ ਜਾਣ ਦੀ ਮੰਗ ਕੀਤੀ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply