ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ
ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਹਮੇਸ਼ਾਂ ਸਫਾਈ ਰੱਖਣੀ ਚਾਹੀਦੀ ਹੈ । ਸਿਰਫ ਅੱਜ ਦੇ ਦਿਨ ਲਈ ਹੀ ਨਹੀਂ ਸਗੋਂ ਹਰ ਰੋਜ ਸਵੱਛ ਭਾਰਤ ਅਭਿਆਨ ਸਮਝਿਆ ਜਾਵੇ ਤਾਂ ਜੋ ਅਸੀਂ ਆਪਣੇ ਦੇਸ਼ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕੀਏ।ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਸੁਖਚੈਨ ਸਿੰਘ ਆਦਿ ਵੀ ਹਾਜ਼ਰ ਸਨ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media