Tuesday, May 26, 2026

’84 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ PPN2709201807ਭਿੰਡਰਾਂਵਾਲਿਆਂ ਦੀ ਅਗਵਾਈ ’ਚ ਸਮੇ ਦੀ ਹਕੂਮਤ ਨਾਲ ਲੋਹਾ ਲੈਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੇ ਅਸਥਾਨ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਪਿਛਲੇ ਢਾਈ ਸਾਲ ਤੋਂ ਸ਼ਹੀਦਾਂ ਦੇ ਨਾਮ ’ਤੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠਾਂ ਦੀ ਲੜੀ ਦਾ ਅੱਜ ਭੋਗ ਪਾਇਆ ਗਿਆ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹੀ ਕੌਮਾਂ ਚੜ੍ਹਦੀ ਕਲਾ ’ਚ ਵਿਚਰਦੀਆਂ ਹਨ ਜੋ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ।ਉਨਾਂ ਸਮੁੱਚੀਆਂ ਜਥੇਬੰਦੀਆਂ ਨੁੰ ਉਸਾਰੀ ਅਧੀਨ ਸ਼ਹੀਦੀ ਗੈਲਰੀ ਨੂੰ ਜਲਦ ਮੁਕੰਮਲ ਕਰਨ ’ਚ ਸਹਿਯੌਗ ਦੇਣ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਹੋਰ ਜਾਣਕਾਰੀ ਦਮਦਮੀ ਟਕਸਾਲ ਜਾਂ ਸ੍ਰੋਮਣੀ ਕਮੇਟੀ ਕੋਲ ਤੁਰੰਤ ਪਹੁੰਚਾਉਣ ਦੀ ਅਪੀਲ ਕੀਤੀ। ਉਹਨਾਂ ’84 ਦੇ ਹਮਲੇ ਦੌਰਾਨ ਸਿਘਾਂ ਤੋਂ ਇਲਾਵਾ ਹਿੰਦੂ ਪਰਿਵਾਰ ਦੇ ਨੁਮਾਇੰਦਿਆਂ ਵਲੋਂ ਦਿਤੀਆਂ ਗਈਆਂ ਸ਼ਹਾਦਤਾਂ ਬਾਰੇ ਵੀ ਦਸਿਆ।ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹਿੰਦ ਹਕੂਮਤ ਦੀ ਸ਼ਾਜ਼ਿਸ਼ ਦਾ ਨਤੀਜਾ ਸੀ। ਉਹਨਾਂ ਕਿਹਾ ਕਿ ਭਾਰਤੀ ਹਕੂਮਤ ਸਿੱਖਾਂ ਨੂੰ ਅਜਾਦੀ ਦੇ ਸਮੇਂ ਕੀਤੇ ਵਾਅਦਿਆਂ ਤੋਂ ਭੱਜ ਚੁਕੀ ਹੈ, ਪੰਜਾਬ ਨੂੰ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਆਪਣੇ ਕੁਦਰਤੀ ਸਰੋਤਾਂ ਦੇ ਅਧਿਕਾਰਾਂ ਤੋਂ ਵੀ ਵਾਂਝਿਆ ਕਰ ਦਿੱਤਾ ਗਿਆ।
 ਇਸ ਮੌਕੇ ਆਏ ਹੋਏ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਰਾਜਦੀਪ ਸਿੰਘ ਅਰਦਾਸੀਆ ਸ੍ਰੀ ਦਰਬਾਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬਾਬਾ ਮਹਿੰਦਰ ਸਿੰਘ, ਬਲਵਿੰਦਰ ਸਿੰਘ, ਜਥੇ: ਅਜੀਤ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਭਾਈ ਕੁਲਦੀਪ ਸਿੰਘ ਰੋਡੇ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਲਖਬੀਰ ਸਿੰਘ ਅਡੀ: ਮੈਨੇਜਰ, ਪ੍ਰੋ: ਸਰਚਾਂਦ ਸਿੰਘ, ਭਾਈ ਸਤਨਾਮ ਸਿੰਘ, ਭਾਈ ਪ੍ਰਣਾਮ ਸਿੰਘ, ਭਾਈ ਪ੍ਰਭਦੀਪ ਸਿੰਘ, ਭਾਈ ਹਰਸ਼ਦੀਪ ਸਿੰਘ ਮਹਿਤਾ ਸਮੇਤ ਭਾਰੀ ਗਿਣਤੀ ’ਚ ਸ਼ਹੀਦ ਪਰਿਵਾਰ ਆਦਿ ਮੌਜੂਦ ਸਨ ।   

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply