ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੋਕੇ ਸਥਾਨਕ ਭਾਗੂ ਰੋਡ ਸਥਿਤ ਡਿਫਰੈਂਟ
ਕਾਂਨਵੈਂਟ ਸਕੂਲ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਇਸ ਦਿਹਾੜੇ ਮੋਕੇ ਸ਼ਹੀਦ ਭਗਤ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇੰਚਾਰਜ ਮਮਤਾ ਜੈਨ ਜੌਲੀ ਨੇ ਸਕੂਲੀ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਭਗਤ ਸਿੰਘ ਦਾ ਅਹਿਮ ਰੋਲ ਸੀ, ਜਿਹਨਾਂ ਨੇ ਅੰਗਰੇਜ਼ਾਂ ਨਾਲ ਆਜ਼ਾਦੀ ਲਈ ਸੰਘਰਸ਼ ਕੀਤਾ।ਉਹਨਾਂ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਤੋ ਸੇਧ ਲੈਣ ਲਈ ਪ੍ਰੇਰਿਤ ਕੀਤਾ।ਇਸ ਮੋਕੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੋਕੇ ਮੈਡਮ ਗੀਤਾ ਸ਼ਰਮਾ, ਨਿਧੀ, ਪ੍ਰਿਆ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media