ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਵਲੋ ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਲੋਂ ਜਾਰੀ ਕੀਤੇ ਬੀ.ਐਡ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਸਾਰੀਆਂ ਵਿਦਿਆਰਥਣਾਂ ਬੁਹਤ ਚੰਗੀਆਂ ਪੁਜ਼ੀਸ਼ਨਾਂ ਵਿੱਚ ਪਾਸ ਹੋਈਆਂ ਹਨ। ਗੁਰਨਿਮਰਤ ਕੌਰ ਨੇ 83.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ।ਰੀਨਾ ਨੇ 81.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰੀ ਅਤੇ ਸ਼ੈਲਜਾ ਰਾਣੀ ਨੇ 80.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ ਅਤੇ ਬਾਕੀ ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿੱਚ ਪਾਸ ਕੀਤੀ।ਕਾਲਜ ਕਮੇਟੀ ਦੇ ਪ੍ਰਧਾਨ ਸੋਮ ਨਾਥ ਬਾਘਲਾ ਅਤੇ ਸੈਕੇਟਰੀ ਅਜੈ ਗੁਪਤਾ ਨੇ ਜਿਥੇ ਇਸ ਦਾ ਸਿਹਰਾ ਮਿਹਨਤੀ ਸਟਾਫ ਨੂੰ ਦਿੱਤਾ, ਉਥੇ ਉਹਨਾਂ ਹੋਣਹਾਰ ਵਿਦਿਆਰਥਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਪੜ੍ਹਾਈ ਦੇ ਨਾਲ ਇਥੇ ਵਿਦਿਆਰਥਣਾਂ ਦੇ ਸਰਵ ਪੱਖੀ ਵਿਕਾਸ ਲਈ ਵੀ ਉਚਿਤ ਉਪਰਾਲੇ ਕੀਤੇ ਜਾਂਦੇ ਹਨ।ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮਾਪਿਆਂ ਵਲੋਂ ਵੀ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media