Saturday, April 11, 2026

ਸ਼ਾਨਦਾਰ ਰਿਹਾ ਐਸ.ਐਸ.ਡੀ ਗਰਲਜ਼ ਕਾਲਜ ਦੇ ਦੂਜੇ ਸਮੈਸਟਰ ਦਾ ਨਤੀਜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸਿਤ ਬੀ.ਕਾਮ. ਭਾਗ ਦੁਜਾ ਸਮੈਸਟਰ ਚੌਥੇ ਦੇ ਨਤੀਜੇ PPN3009201804ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ ਇਸ ਵਿੱਚ ਮਾਨਸੀ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ, ਆਸ਼ੀਮਾ ਨੇ 82.4% ਅੰਕ ਲੈ ਕੇ ਦੂਜਾ ਅਤੇ ਨੇਹਾ ਗੋਇਲ ਨੇ 84.2% ਅੰਕ ਹਾਸਿਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਕਾਲਜ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮਨਾਥ ਬਾਘਲਾ, ਉਪ ਪ੍ਰਧਾਨ ਯਸ਼ਵੰਤ ਰਾਏ ਸਿੰਗਲਾ ਅਤੇ ਸੈਕਟਰੀ ਜੇ.ਕੇ ਗੁਪਤਾ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਡਾ. ਨੀਰੂ ਗਰਗ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply