ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡ
ਦੁੱਲੇਵਾਲਾ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਦਾ ਹੌਂਸਲਾ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਨੇ ਲੰਘੀਆਂ ਬਲਾਕ ਸੰਮਤੀ ਤੇ ਜਿਲ੍ਹਾਂ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਕੁੜੱਤਣ ਭੁੱਲਾ ਕੇ ਮਿਲਜੁਲ ਕੇ ਰਹਿਣਾ ਚਾਹੀਦਾ ਹੈ।ਚੋਣਾਂ ਵਿੱਚ ਹੋਈ ਅਕਾਲੀ ਦਲ ਦੀ ਹਾਰ ਸੰਬੰਧੀ ਉਨ੍ਹਾਂ ਮੰਨਿਆਂ ਕਿ ਅਕਾਲੀ ਦਲ ਦੀ ਸ਼ਾਖ ਨੂੰ ਧੱਕਾ ਲੱਗਿਆ ਹੈ, ਪਰ ਨਾਲ ਹੀ ਉਨ੍ਹਾਂ ਕਾਂਗਰਸ ਤੇ ਧੱਕਾ ਕਰਨ ਦਾ ਦੋਸ਼ ਵੀ ਲਗਾਇਆ ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਵਰਕਰਾਂ ਦੇ ਨਾਲ ਹੈ। ਇਸ ਮੌਕੇ ਸਰਪੰਚ, ਬਲਾਕ ਸੰਮਤੀ ਮੈਂਬਰ ਕਮਲਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਅਰਜਨ ਸਿੰਘ ਅਤੇ ਅਕਾਲੀ ਦਲ ਦੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਿਕੰਦਰ ਸਿੰਘ ਮਲੂਕਾ ਦਾ ਪਿੰਡ ਆਉਣ ਤੇ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media