Monday, November 23, 2026

ਲੋਕ ਅਦਾਲਤ ਦੇ ਸਾਰੇ ਬੈਂਚਾਂ `ਚ ਲਗਾਏ ਗਏ 351 ਕੇਸ ਵਿਚੋਂ 138 ਦਾ ਨਿਪਟਾਰਾ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਕਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕPPN0110201805-ਚੇਅਰਮੈਨ ਅਤੇ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਕਚਿਹਰੀਆਂ ਵਖੇ ਮਾਸਿਕ ਲੋਕ ਅਦਾਲਤ ਲਗਾਈ ਗਈ।ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿੱਚ ਕੁੱਲ 5 ਬੈਂਚ ਬਣਾਏ ਗਏ ਸਨ।ਇਸ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 351 ਕੇਸ ਲਗਾਏ ਗਏ ਜਿਹਨਾਂ ਵਿਚੋਂ 138 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਕੁੱਲ 33175811/- ਰੁਪਏ ਦੀ ਰਕਮ ਐਵਾਰਡ ਕੀਤੀ ਗਈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply