Sunday, March 15, 2026

15 ਦਿਨਾਂ ‘ਚ ਸ਼ੁਰੂ ਹੋ ਹੋਵੇਗਾ ਰਣਜੀਤ ਸਾਗਰ ਡੈਮ ਦੀ ਉਸਾਰੀ ਦਾ ਕੰਮ – ਸੁੱਖ ਸਰਕਾਰੀਆ

ਹੜ੍ਹ ਦੌਰਾਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਨੇ ਦਿੱਤਾ 4 ਲੱਖ ਦਾ ਚੈਕ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਰਣਜੀਤ ਸਾਗਰ ਡੈਮ ਤੋਂ ਬਾਅਦ ਬਣਨ ਵਾਲੇ ਸ਼ਾਹਪੁਰ ਕੰਡੀ ਡੈਮ ਦੀ ਉਸਾਰੀ ਦਾ ਕੰਮ ਆਉਂਦੇ 15 PPN0110201807ਦਿਨਾਂ ‘ਚ ਸ਼ੁਰੂ ਹੋ ਜਾਵੇਗਾ ਅਤੇ ਇਹ ਡੈਮ ਬਣ ਕੇ ਤਿਆਰ ਹੋ ਜਾਣ ਤੋਂ ਬਾਅਦ ਰਾਵੀ ਦਰਿਆ ਵਿੱਚ ਕਦੇ ਵੀ ਹੜ੍ਹ ਨਹੀਂ ਆਉਣਗੇ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮਾਲ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਹਲਕਾ ਅਜਨਾਲਾ ‘ਚ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ-ਨਾਲ ਵਗਦੇ ਰਾਵੀ ਦਰਿਆ ਦਾ ਜਾਇਜ਼ਾ ਲੈਣ ਸਮੇਂ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਪੋਸਟ ਸ਼ਾਹਪੁਰ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਨਲਾਇਕੀਆਂ ਕਾਰਨ ਸ਼ਾਹਪੁਰ ਕੰਡੀ ਡੈਮ ਬਣਨ ਦਾ ਕੰਮ ਵਿਚਾਲੇ ਰੁਕਿਆ ਪਿਆ ਸੀ ਅਤੇ ਹੁਣ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਕੇ ਡੈਮ ਬਣਾਉਣ ਦਾ ਰਾਹ ਪੱਧਰਾ ਕਰ ਲਿਆ ਗਿਆ ਹੈ ਅਤੇ ਆਉਂਦੇ 15 ਦਿਨਾਂ ‘ਚ ਡੈਮ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਡੈਮ ਨੂੰ ਬਣਨ ਵਿੱਚ ਤਿੰਨ ਸਾਲ ਦਾ ਸਮਾਂ ਲੱਗੇਗਾ ਅਤੇ ਜਦ ਇਹ ਪੂਰੀ ਤਰ੍ਹਾਂ ਤਿਆਰ ਹੋ ਗਿਆ ਰਾਵੀ ਦਰਿਆ ਵਿੱਚ ਲੋੜ ਅਨੁਸਾਰ ਪਾਣੀ ਛੱਡਿਆ ਜਾ ਸਕੇਗਾ।ਜਿਸ ਕਾਰਨ ਇਸ ਖੇਤਰ ‘ਚ ਕਦੀ ਵੀ ਹੜ੍ਹ ਨਹੀਂ ਆਉਣਗੇ ਜਿਸ ਨਾਲ ਸਭ ਤੋਂ ਜਿਆਦਾ ਫਾਇਦਾ ਅਜਨਾਲਾ ਹਲਕੇ ਦੇ ਲੋਕਾਂ ਨੂੰ ਹੋਵੇਗਾ।
ਇਸ ਮੌਕੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਰਾਵੀ ਦਰਿਆ ਦੇ ਕੰਡਿਆਂ ਦੀ ਮੁਰੰਮਤ ਅਤੇ ਨਵੇਂ ਸਪੱਰ ਬਣਾਉਣ ਲਈ ਅਧਿਕਾਰੀਆਂ ਨੂੰ ਤੁਰੰਤ ਐਸਟੀਮੇਟ ਬਣਾਉਣ ਦੇ ਨਿਰਦੇਸ਼ ਦਿੱਤੇ।ਸੁੱਖ ਸਰਕਾਰੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈਆਂ ਬਰਸਾਤਾਂ ਦੌਰਾਨ ਪਾਣੀ ਵਿੱਚ ਡੁੱਬ ਕੇ ਮਰਨ ਵਾਲੇ ਲੋਕਾਂ ਨੰੂ ਸਰਕਾਰ ਦੀ ਤਰਫੋਂ ਮੁਆਵਜ਼ੇ ਵਜੋਂ ਅੱਜ ਹੀ 4-4 ਲੱਖ ਰੁਪਏ ਦੇ ਚੈਕ ਦਿੱੱਤੇ ਜਾਣਗੇ, ਜਿਸ ਦੇ ਤਹਿਤ ਮਾਲ ਮੰਤਰੀ ਨੇ ਪਿੰਡ ਘੋਨੇਵਾਲ ਦੇ ਬਲਵਿੰਦਰ ਸਿੰਘ ਜਿਸ ਦੀ ਹੜ੍ਹ ਕਾਰਨ ਡੁੱਬਣ ਨਾਲ ਮੌਤ ਹੋ ਗਈ ਸੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪਹਾੜਾਂ ਅਤੇ ਮੈਦਾਨੀ ਖੇਤਰਾਂ ‘ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਪੰਜਾਬ ਅੰਦਰ ਵਗਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ਾਂ ਕਾਰਨ ਪੰਜਾਬ ਦੇ ਕਿਸਾਨਾਂ ਦੀ ਝੋਨੇ ਸਮੇਤ ਹੋਰਨਾਂ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਗਿਰਦਾਵਰੀ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਜਲਦ ਤੋਂ ਜਲਦ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਮੌਕੇ ਬੋਲਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।ਇਸ ਮੌਕੇ ਉਨ੍ਹਾਂ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਸਰਹੱਦੀ ਪੱਟੀ ‘ਚ ਰਾਵੀ ਦਰਿਆ ਦੇ ਨੇੜੇ ਅਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਸੰਬੰਧੀ ਵਿਸਥਾਰ ਵਿੱਚ ਜਾਣੂ ਕਰਵਾਇਆ।
ਇਸ ਮੌਕੇ ਐਸ.ਡੀ.ਐਮ ਅਜਨਾਲਾ ਡਾ: ਰਜਤ ਓਬਰਾਏ, ਕੰਵਰਪ੍ਰਤਾਪ ਸਿੰਘ ਅਜਨਾਲਾ, ਬੀ.ਡੀ.ਪੀ.ਓ ਅਜਨਾਲਾ ਮਨਮੋਹਣ ਸਿੰਘ, ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ, ਐਕਸੀਅਨ ਕੁਲਵਿੰਦਰ ਸਿੰਘ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖੁਰਦ, ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ ਬੱਲ, ਪਰਮਦੀਪ ਸਿੰਘ ਗਿੱਲ, ਪੀ.ਏ ਅਜੇਪਾਲ ਸਿੰਘ ਅਤੇ ਇੰਦਰਜੀਤ ਸਿੰਘ, ਰਾਣਾਂ ਰਣਜੀਤ ਸਿੰਘ ਭੱਖਾ, ਪ੍ਰਧਾਨ ਗੁਰਦੇਵ ਸਿੰਘ ਨਿੱਝਰ ਅਤੇ ਗਿੰਦੂ ਬੱਲ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply