ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ
ਡਾ. ਐਸ.ਰਾਜੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸੁਨੀਲ ਅਰੋੜਾ ਨੂੰ ਜਸਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸਨਮਾਨਤ ਵੀ ਕੀਤਾ ਗਿਆ।ਉਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media