Sunday, March 22, 2026

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੇ ਚਾਈਲਡ ਲਾਈਨ ਵਲੋਂ ਲਗਇਆ ਗਿਆ ਜਾਗਰੂਕਤਾ ਕੈਂਪ

ਭੀਖੀ/ਮਾਨਸਾ, 4 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੇ ਚਾਈਲਡ ਲਾਈਨ ਮਾਨਸਾ ਵਲੋ ਸਲੱਮ ਏਰੀਆ PPN0410201804ਠੁੱਠਿਆਂਵਾਲੀ ਰੋਡ `ਤੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ ਪ੍ਰਤੀ ਸਮਾਜ ਵਿਚ ਚੱਲ ਰਹੀਆਂ ਗਲਤ ਰੀਤਾਂ ਨੂੰ ਰੋਕਣ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ।
    ਇਸ ਮੌਕੇ ਸੰਬਧੋਨ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਉਂਸਲਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋ ਪਹਿਲਾਂ ਵੀ ਸਮੇਂ-ਸਮੇਂ `ਤੇ ਇਸ ਏਰੀਏ ਵਿਚ ਕੈਂਪ ਲਗਾਏ ਜਾ ਚੁੱਕੇ ਹਨ ਜਿਸ ਵਿਚ ਬਹੁਤੇ ਬੱਚਿਆਂ ਨੂੰ ਸਕੂਲ ਅਤੇ ਆਂਗਣਵਾੜੀ ਵਿਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜੋ ਮਾਨਸਾ ਜਿਲ੍ਹੇ ਨੂੰ ਭੀਖ ਮੁਕਤ ਬਣਾਉਣ ਦਾ ਅਹਿਦ ਕੀਤਾ ਗਿਆ ਹੈ ਉਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਕੀਤਾ ਜਾ ਸਕਦਾ ਹੈ।ਉਨ੍ਹਾਂ ਸਕੂਲ ਤੇ ਆਂਗਣਵਾੜੀ ਵਿਚ ਦਾਖਲ ਕਰਵਾਏ ਬੱਚਿਆਂ ਦੀ ਹਾਜਰੀ ਯਕੀਨੀ ਬਣਾਉਣ ਅਤੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਅਤੇ ਬਾਲ ਵਿਆਹ `ਤੇ ਰੋਕ ਲਾਉਣ ਲਈ ਵੀ ਪ੍ਰੇਰਿਤ ਕੀਤਾ।
    ਪ੍ਰੋਜੈਕਟ ਮੈਨੇਜਰ ਚਾਈਲਡ ਲਾਈਨ ਮਾਨਸਾ ਯਾਦਵਿੰਦਰ ਸਿੰਘ ਵਲੋ ਦਸਿਆ ਗਿਆ ਕਿ ਬਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮਸਿਆ ਆਉਂਦੀ ਹੈ ਤਾਂ 1098 ਨੰਬਰ `ਤੇ ਫੋਨ ਕਰਕੇ ਸੂਚਿਤ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਟੀਮ ਮੌਕੇ `ਤੇ ਪਹੁੰਚ ਕੇ ਬੱਚੇ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਣਦੀ ਕਾਰਵਾਈ ਵੀ ਕਰਵਾਏਗੀ। ਉਨ੍ਹਾਂ ਦੱਸਿਆ ਕਿ ਘਰ, ਸਕੂਲ ਜਾਂ ਹੋਰਨਾਂ ਥਾਵਾਂ `ਤੇ ਬਚਿਆਂ ਨਾਲ ਹੋ ਰਹੇ ਜਿਸਮਾਨੀ ਤੇ ਮਾਨਸਿਕ ਸ਼ੋਸ਼ਨ, ਬਾਲ ਮਜਦੂਰੀ, ਬਾਲ ਵਿਆਹ ਅਤੇ ਬਚਿਆਂ ਦੀ ਗੁੰਮਸ਼ੁਦਗੀ ਆਦਿ ਮਾਮਲਿਆਂ ਦੇ ਹੱਲ ਬਾਲ ਭਲਾਈ ਕਮੇਟੀ ਦੀ ਸਹਾਇਤਾ ਨਾਲ ਕੀਤੇ ਜਾਂਦੇ ਹਨ।ਜੇਕਰ ਇਸ ਸਬੰਧੀ ਕੋਈ ਵੀ ਸ਼ਿਕਾਇਤ ਹੁੰਦੀ ਹੈ ਤਾਂ ਉਹ 1098 `ਤੇ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਇਸ ਨੰਬਰ `ਤੇ ਫ਼ੋਨ ਕਰਨ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ।
    ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਰੇਖਾ ਸ਼ਰਮਾ ਅਤੇ ਬਾਬੂ ਸਿੰਘ ਮਾਨ, ਮੈਂਬਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਮਾਨਸਾ ਜ਼ਿਲ੍ਹੇ ਵਿਚ ਬੱਚਿਆਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਦਫਤਰ, ਬੱਚਤ ਭਵਨ ਵਿਖੇ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।
    ਇਸ ਮੌਕੇ ਬਾਲ ਭਲਾਈ ਕਮੇਟੀ ਦੇ ਮੈਂਬਰ ਸ਼੍ਰੀਮਤੀ ਅਨੀਤਾ ਸਿੰਗਲਾ, ਸ਼੍ਰੀਮਤੀ ਅੰਜਨਾ ਗਰਗ, ਬਲਦੇਵ ਕੱਕੜ, ਚਾਈਡ ਲਾਈਨ ਤੋਂ ਕੁਲਵਿੰਦਰ ਸਿੰਘ, ਬਖਸ਼ਿੰਦਰ ਸਿੰਘ, ਸਨਦੀਪ ਕੌਰ, ਅਮਨ ਕੌਰ, ਰੁਪਿੰਦਰ ਕੌਰ ਅਤੇ ਡਾ. ਗੋਪਾਲ ਹਾਜਰ ਸਨ।
 

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply