Monday, July 20, 2026

ਮੇਜਰ ਸਿੰਘ ਨੇ ਸੰਭਾਲਿਆ ਐਸ.ਐਚ.ਓ ਸਿਟੀ ਦਾ ਚਾਰਜ਼

ਧੂਰੀ, 4 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਸੰਗਰੂਰ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਮੇਜਰ ਸਿੰਘ ਨੇ ਬਤੌਰ ਮੁੱਖ ਅਫਸਰ Mjor Singh SHOਆਪਣਾ ਚਾਰਜ ਸੰਭਾਲ ਲਿਆ ਹੈ।ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਜਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਸ਼ੇ ਦੇ ਗੋਰਖਧੰਦੇ ਨਾਲ ਜੁੜੇ ਵਿਅਕਤੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਲੋਕਾਂ ਅਤੇ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੁਲਿਸ ਦੇ ਕੰਮ ਵਿੱਚ ਲੋਕਾਂ ਦਾ ਬਹੁਤ ਵੱਡਾ ਰੋਲ ਹੁੰਦਾ ਹੈ ਅਤੇ ਪੁਲਿਸ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੱਝ ਵੀ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਵਲੋਂ ਜੋ ਉਨ੍ਹਾਂ ਨੂੰ ਥਾਣਾ ਸਿਟੀ ਧੂਰੀ ਦੇ ਮੁਖੀ ਦੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
 

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply