ਜਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਟ ਹਾਊਸ ਵਿਖੇ ਦਿੱਤਾ ਗਿਆ ਗਾਰਡ ਆਫ ਆਨਰ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਦੇ ਉਪ ਚੇਅਰਮੈਨ ਹੰਸ ਰਾਜ ਹੰਸ ਨੇ ਜਿਲ੍ਹਾ ਪ੍ਰਸਾਸ਼ਨ ਦੇ
ਅਧਿਕਾਰੀਆਂ ਸਫਾਈ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਐਸ.ਸ੍ਰੀਵਾਸਤਵਾ ਕਮਿਸ਼ਨਰ ਪੁਲਿਸ, ਮੈਡਮ ਕੋਮਲ ਮਿੱਤਲ ਵਧੀਕ ਕਮਿਸ਼ਨਰ ਨਗਰ ਨਿਗਮ, ਨਿਤਿਸ਼ ਸਿੰਗਲਾ ਜਾਇੰਟ ਡਾਇਰੈਕਟਰ ਨਗਰ ਨਿਗਮ, ਸੋਰਭ ਅਰੋੜਾ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਪਲਵ ਸ਼੍ਰ੍ਰੇਸ਼ਟਾ ਜਿਲ੍ਹਾ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਸਵੱਛ ਭਾਰਤ ਵਿੱਚ ਸਭ ਤੋਂ ਅਹਿਮ ਰੋਲ ਸਫਾਈ ਸੇਵਕਾਂ ਦਾ ਹੈ, ਜਦ ਤੱਕ ਸਫਾਈ ਸੇਵਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਜਾਵੇਗਾ ਤਦ ਤੱਕ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਨਹੀਂ ਕੀਤਾ ਜਾ ਸਕਦਾ।ਹੰਸ ਰਾਜ ਹੰਸ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਤਨਖਾਹ ਮਹੀਨੇ ਦੇ ਪਹਿਲੇ ਹਫਤੇ ਵਿੱਚ ਮਿਲ ਜਾਣੀ ਚਾਹੀਦੀ ਹੈ ਅਤੇ ਸਫਾਈ ਕਰਮਚਾਰੀਆਂ ਲਈ ਕੈਸ਼ਲੈਸ ਮੈਡੀਕਲ ਸਕੀਮ ਵੀ ਜਾਰੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਜੂਝਣਾ ਪੈਂਦਾ ਹੈ। ਸਾਡਾ ਫਰਜ ਬਣਦਾ ਹੈ ਕਿ ਸਫਾਈ ਕਰਮਚਾਰੀਆਂ ਅਤੇ ਇਨ੍ਹਾਂ ਦੇ ਪਰਿਵਾਰਾਂ ਲਈ ਸਮੇਂ ਸਮੇਂ ਸਿਰ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਜਾਂਚ ਕੀਤੀ ਜਾਵੇ ਦਵਾਈਆਂ ਮੁਹੱਈਆਂ ਕੀਤੀਆਂ ਜਾਣ। ਉਪ ਚੇਅਰਮੈਨ ਨੇ ਕਿਹਾ ਕਿ ਠੇਕੇਦਾਰੀ ਪ੍ਰਥਾ ਬਿਲਕੁੱਲ ਬੰਦ ਹੋਣੀ ਚਾਹੀਦੀ ਹੈ ਅਤੇ ਜਿਹੜੇ ਸਫਾਈ ਸੇਵਕ ਕੱਚੇ ਤੌਰ ਤੇ ਕੰਮ ਕਰ ਰਹੇ ਹਨ ਨੂੰ ਤੁਰੰਤ ਪੱਕਾ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰਮੈਨਾਂ ਨੂੰ ਮਾਸ ਕਿੱਟਾਂ ਜਰੂਰ ਮੁਹੱਈਆ ਕਰਵਾਈਆਂ ਜਾਣ।
ਇਸ ਤੋਂ ਪਹਿਲਾਂ ਹੰਸ ਰਾਜ ਹੰਸ ਨੇ ਸਫਾਈ ਕਰਮਚਾਰੀ ਸੰਗਠਨਾਂ ਦੇ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਵੱਖ ਵੱਖ ਸਫਾਈ ਕਰਮਚਾਰੀ ਸੰਗਠਨਾਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਉਪ ਚੇਅਰਮੈਨ ਨੂੰ ਜਾਣੂੰ ਕਰਵਾਇਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਉਪ ਚੇਅਰਮੈਨ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਸਫਾਈ ਕਰਮਚਾਰੀਆਂ ਦੀ ਮੁਸਕਲਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ।੍ਰ ਸੰਘਾ ਨੇ ਦੱਸਿਆ ਕਿ ਅੰਮਿ੍ਰਤਸਰ ਜਿਲੇ੍ਹ ਨੂੰ ਖੁਲੇ ਤੋਂ ਸ਼ੋਚ ਮੁਕਤ ਐਲਾਨ ਕਰ ਦਿੱਤਾ ਗਿਆ ਹੈ।ਸੰਘਾ ਨੇ ਇਹ ਵੀ ਦੱਸਿਆ ਿਕ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸਫਾਈ ਸੇਵਕਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਫਾਈ ਸੇਵਕਾਂ ਨੂੰ ਜਾਗਰੂਕ ਕਰਨ ਕਿ ਉਹ ਸੇਫਟੀ ਮਾਸਕ ਜਰੂਰ ਪਹਿਨਣ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਤਿਸ਼ ਸਿੰਗਲਾ ਜਾਇੰਟ ਡਾਇਰੇਕਟਰ ਨਗਰ ਨਿਗਮ ਨੇ ਕਿਹਾ ਕਿ 192 ਕੱਚੇ ਤੌਰ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਲਈ ਹਾਊਸ ਵਿੱਚ ਮਤਾ ਲਿਆਂਦਾ ਜਾ ਰਿਹਾ ਹੈ ਅਤੇ ਜਲਦੀ ਹੀ ਇਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਸੀਵਰੇਜ ਦੀ ਸਫਾਈ ਕਰਨ ਲਈ 5 ਸੁਪਰਸਕਿੰਗ ਮਸ਼ੀਨਾਂ ਖਰੀਦਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ।ਸਿੰਗਲਾ ਨੇ ਦੱਸਿਆ ਕਿ ਸਫਾਈ ਸੇਵਕਾਂ ਲਈ ਵੀ ਹਰ ਮਹੀਨੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਥੇ ਸਫਾਈ ਸੇਵਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮੈਡੀਕਲ ਚੈਕਅਪ ਕੀਤਾ ਜਾਂਦਾ ਹੈ।ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਰਤਸਰ ਸ਼ਹਿਰ ਵਿੱਚ ਸਿਰ ਤੇ ਮੈਲਾ ਢੋਣ ਦੀ ਪ੍ਰਥਾ ਬਿਲਕੁੱਲ ਬੰਦ ਹੈ ਅਤੇ ਸਫਾਈ ਸੇਵਕਾਂ ਦੇ ਯੂਨੀਫਾਰਮ ਭੱਤੇ ਵਿੱਚ ਵੀ ਵਾਧੇ ਲਈ ਸਰਕਾਰ ਨੂੰ ਲਿਖਿਆ ਜਾਵੇਗਾ।
ਇਸ ਤੋਂ ਪਹਿਲਾਂ ਹੰਸ ਰਾਜ ਹੰਸ ਉਪ ਚੇਅਰਮੈਨ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਅੰਮਿ੍ਰਤਸਰ ਪੁੱਜਣ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਟ ਹਾਊਸ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਅਤੇ ਅਮਰੀਕ ਸਿੰਘ ਪਵਾਰ ਡਿਪਟੀ ਕਮਿਸ਼ਨਰ ਪੁਲਿਸ ਵੀ ਹਾਜਰ ਸਨ।
ਸ੍ਰੀ ਹੰਸ ਰਾਜ ਹੰਸ ਉਪ ਚੇਅਰਮੈਨ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅਤੇ ਐਸ:ਸ੍ਰੀ.ਵਾਸਤਵਾ ਕਮਿਸ਼ਨਰ ਪੁਲਿਸ ਨਜ਼ਰ ਆ ਰਹੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media