ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 35ਵੇਂ ਸਲਾਨਾ ਸਮਾਗਮ ਨੂੰ ਸਮਰਪਿਤ
ਭਲਾਈ ਕੇਂਦਰ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਜਿਸ ਦੌਰਾਨ 76 ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਟਰੱਸਟ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਭਾਈ ਤੇਜਪਾਲ ਸਿੰਘ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਨਾਲ ਗੁਰਮਤਿ ਸਮਾਗਮਾਂ ਦੌਰਾਨ ਵੱਖ-ਵੱਖ ਸਥਾਨਾਂ `ਤੇ ਅੰਮ੍ਰਿਤ ਸੰਚਾਰ ਕਰਵਾਏ ਗਏ।ਉਨਾਂ ਕਿਹਾ ਕਿ ਹੁਣ ਤੱਕ ਤਕਰੀਬਨ ਇੱਕ ਲੱਖ ਤੋਂ ਵੱਧ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣ ਚੁੱਕੇ ਹਨ।ਭਾਈ ਗੁਰਇਕਬਾਲ ਸਿੰਘ ਨੇ ਇਸ ਸਮੇਂ ਕਿਹਾ ਕਿ ਅੰਮ੍ਰਿਤ ਛਕਣਾ ਹਰ ਸਿੱਖ ਲਈ ਜਰੁਰੀ ਹੈ, ਕਿਉਂਕਿ ਕਿ ਬਾਣੀ ਅਤੇ ਬਾਣਾ ਹੀ ਸਾਨੂੰ ਕਲਗੀਧਰ ਪਾਤਸ਼ਾਹ ਨਾਲ ਮਿਲਾਪ ਕਰਵਾਉਂਦਾ ਹੈ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media