ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਟਾਊਨ ਹਾਲ ਵਿਖੇ ਕਰਵਾਈ ਗਈ ਵਿੱਚ ਸਰਕਾਰੀ ਕੰਨਿਆ ਸਕੂਲ ਦੇ ਬੱਚਿਆਂ ਵੱਲੋਂ 4 ਸੋਨੇ ਦੇ ਤਗਮੇ, 3 ਚਾਂਦੀ ਦੇ ਅਤੇ 2 ਤਾਂਬੇ ਦੇ ਤਗਮੇ ਲੈ ਕੇ ਸ਼ਾਨਦਾਰ ਪ੍ਰਾਪਤੀ ਕੀਤੀ ਗਈ।ਸਕੂਲ ਦੇ ਅੰਡਰ-14 ਵਰਗ ਵਿੱਚ ਕੁਲਬੀਰ ਕੌਰ, ਸਨੇਹਾ, ਸੁਸ਼ੀਲਾ ਨੇ ਸੋਨੇ ਦਾ ਤਗਮਾ, ਰਾਜਨਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ, ਰੇਣੂ ਨੇ ਤਾਂਬੇ ਦਾ ਤਗਮਾ ਹਾਸਿਲ ਕਰਕੇ ਜ਼ਿਲੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਅੰਡਰ-17 ਵਿੱਚ ਰੂਬੀ ਨੇ ਚਾਂਦੀ ਦਾ ਤਗਮਾ, ਅੰਡਰ-19 ਵਿੱਚ ਕੋਮਲ ਨੇ ਸੋਨੇ ਦਾ ਤਗਮਾ, ਜੋਸ਼ਨਾ ਨੇ ਚਾਂਦੀ ਦਾ ਤਗਮਾ ਅਤੇ ਨੇਹਾ ਨੇ ਤਾਂਬੇ ਦਾ ਤਗਮਾ ਹਾਸਿਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਹਨਾਂ ਨੇ ਬੱਚਿਆਂ ਦੇ ਮਾਪਿਆਂ, ਅਧਿਆਪਕਾਂ ਅਤੇ ਕੋਚ ਨੂੰ ਵਧਾਈ ਦਿੱਤੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media