ਭੀਖੀ/ ਮਾਨਸਾ, 6 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਦਿਨੀਂ ਆਦਰਸ਼ ਪਬਲਿਕ ਸਕੂਲ ਸਾਹਨੇਵਾਲੀ ਵਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ
ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਧਰਨੇ ਵਿੱਚ ਹਾਜ਼ਰ ਵਿਅਕਤੀਆਂ `ਤੇ ਝੁਨੀਰ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਸੀ, ਜਿਸ ਨੂੰ ਰੱਦ ਕਰਵਾਉਣ ਲਈ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸੀਨੀਅਰ ਕਪਤਾਨ ਪੁਲਿਸ ਮਾਨਸਾ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਵਿਧਾਇਕ ਮਾਨਸ਼ਾਹੀਆ ਨੇ ਸੀਨੀਅਰ ਕਪਤਾਨ ਪੁਲਿਸ ਮਾਨਸਾ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਧਰਨਾਕਾਰੀਆਂ ਵਿਰੁੱਧ ਲਾਏ ਦੋਸ਼ਾਂ ਦੀ ਮੁੜ ਪੜਤਾਲ ਕਾਰਵਾਈ ਜਾਵੇ ਅਤੇ ਓਦੋਂ ਤੱਕ ਕਥਿਤ ਵਿਅਕਤੀਆਂ ਦੀ ਗ੍ਰਿਫ਼ਤਾਰੀ `ਤੇ ਰੋਕ ਵੀ ਲਾਈ ਜਾਵੇ।ਇਸ ਦੇ ਨਾਲ ਹੀ ਬੇਨਿਯਮੀਆਂ ਕਰਨ ਵਾਲੀ ਸੰਸਥਾ ਅਤੇ ਸੰਸਥਾ ਦੇ ਪ੍ਰਬੰਧਕਾਂ ਖਿਲਾਫ਼ ਬਣਦੀ ਯੋਗ ਕਾਰਵਾਈ ਕੀਤੀ ਜਾਵੇ।ਇਸ ਮੌਕੇ ਬਲਵੀਰ ਸਿੰਘ ਚਹਿਲ, ਕਰਮਜੀਤ ਕੌਰ ਚਹਿਲ, ਕਰਤਿੰਦਰ ਸਿੰਘ, ਮੋਹਿਤ ਮਾਨਸਾ, ਮਨਿੰਦਰ ਸਿੰਘ ਆਦਿ ਹਾਜਰ ਸਨ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media