Tuesday, November 24, 2026

ਸ਼ਹੀਦ ਲੈਫ. ਗੁਰਦੇਵ ਸਿੰਘ ਯਾਦਗਾਰੀ ਕਲੱਬ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਭੀਖੀ/ ਮਾਨਸਾ, 6 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੀਤੀ ਦਿਨੀ ਸ਼ਹੀਦ ਹੋਏ ਲੈਫ. ਗੁਰਦੇਵ ਸਿੰਘ ਦੀ ਯਾਦ ਚ’ ਹੋਏ 51ਵੇਂ ਕਬੱਡੀ ਟੂਰਨਾਮੈਂਟ ਵਿੱਚ PPN0610201807ਵਿਸ਼ੇਸ਼ ਸਹਿਯੋਗ ਬਦਲੇ ਪ੍ਰਧਾਨ ਮਲਕੀਤ ਸਿੰਘ ਬਾਬੇਕਾ, ਜਗਸੀਰ ਸਿੰਘ, ਰੂਪ ਸਿੰਘ, ਬਲਦੇਵ ਸਿੰਘ ਵਲੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਸ਼ਹੀਦ ਲੈਫ. ਗੁਰਦੇਵ ਸਿੰਘ ਯਾਦਗਾਰੀ ਕਲੱਬ ਭੀਖੀ ਦਾ ਧੰਨਵਾਦ ਕੀਤਾ ਅਤੇ ਭਰੋਸਾ ਜਿਤਾਇਆ ਕਿ ਅੱਗੇ ਤੋਂ ਵੀ ਅਜਿਹੇ ਚੰਗੇ ਕਾਰਜਾ ਲਈ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਮੇਸ਼ਾਂ ਵੱਧ-ਚੜ ਕੇ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।ਇਸ ਮੌਕੇ ਸਕੂਲ ਸਟਾਫ ਮੈਬਰਜ਼ ਨਾਇਬ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ ਮੱਤੀ, ਯਾਦਵਿੰਦਰ ਸਿੰਘ, ਮਨੋਜ ਕੁਮਾਰ, ਰਜਿੰਦਰਪਾਲ ਸਿੰਘ, ਸ਼ੀਮਤੀ ਮੀਨੂੰ ਗਰਗ, ਰਾਜਵੀਰ ਕੌਰ, ਰਮਨ ਜਿੰਦਲ, ਰਾਜ ਕੁਮਰੀ, ਭੁਪਿੰਦਰ ਕੌਰ, ਯਸ਼ੂ ਸ਼ਰਮਾ, ਸੁਖਵਿੰਦਰ ਕੌਰ, ਪਰਮਿੰਦਰ ਕੌਰ, ਕਰਨਦੀਪ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply