Friday, March 20, 2026

ਵਿਧਾਇਕ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ

ਧੂਰੀ, 6 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਈ PPN0610201810ਅਤੇ ਸਰਕਾਰੀ ਏਜੰਸੀਆਂ ਨੂੰ ਕਿਹਾ ਕਿ ਬਾਰਦਾਨਾ ਬੋਲੀ ਤੇ ਪਹਿਲਾਂ ਏਜੰਸੀ ਕੋਲ ਹੋਣਾ ਚਾਹੀਦਾ ਹੈ ਤਾਂ ਕਿ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਨੂੰ ਸੀਜ਼ਨ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਸਾਲ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੇਲੇ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿਕੱਤ ਨਹੀਂ ਆਈ ਸੀ ਅਤੇ ਹੁਣ ਵੀ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ।
ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ।ਉਹਨਾਂ ਕਿਹਾ ਕਿ ਗਿੱਲ ਝੋਨਾ ਹੋਣ ਕਾਰਨ ਕੁਆਲਟੀ ਵੀ ਖਰਾਬ ਹੋ ਜਾਂਦੀ ਹੈ ਅਤੇ ਉਹ ਖਾਣ ਯੌਗ ਨਹੀਂ ਰਹਿੰਦਾ, ਜਿਸ ਕਾਰਨ ਅਨੇਕਾਂ ਬਿਮਾਰੀਆਂ ਵੀ ਫੈਲਦੀਆਂ ਹਨ। ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵਿੱਚ ਮਨੋਜ ਕੁਮਾਰ, ਤਰਸਦੀਪ ਸ਼ਰਮਾ, ਧਨਵੰਤ ਸਿੰਘ, ਪ੍ਰਦੀਪ ਸਿੰਘ, ਜਸਵੀਰ ਸਿੰਘ, ਵਰੁਣ ਕੁਮਾਰ ਤੋਂ ਇਲਾਵਾ ਪ੍ਰੇਮ ਬਾਂਸਲ, ਮਲਕੀਤ ਸਿੰਘ, ਹਰਵਿੰਦਰ ਕੁਮਾਰ, ਗੁਰਦੀਪ ਸਿੰਘ, ਖਰੈਤੀ ਲਾਲ ਅਤੇ ਹਰਦੇਵ ਸਿੰਘ ਵੜੈਚ ਆਦਿ ਵੀ ਹਾਜ਼ਰ ਸਨ। 

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply