ਸਮਰਾਲਾ, 7 ਅਕਤੂਬਰ (ਪੰਜਾਬ ਪੋਸਟ – ਕੰਗ) – ਪਿੰਡ ਉਟਾਲਾਂ ਦੇ ਜੰਮਪਲ ਹਾਕੀ ਖਿਡਾਰੀ ਨਾਇਬ ਤਹਿਸੀਲਦਾਰ ਮੁਖਤਿਆਰ ਸਿੰਘ ਉਟਾਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਅਜੀਤ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ।ਉਨ੍ਹਾਂ ਦਾ ਸਸਕਾਰ ਪਿੰਡ ਉਟਾਲਾਂ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਸਮੇਂ ਇਲਾਕੇ ਦੀਆਂ ਸਮਾਜਿਕ, ਰਾਜਨੀਤਕ, ਧਾਰਮਿਕ ਜਥੇਬੰਦੀਆਂ ਦੀਆਂ ਉੱਚ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।ਮ੍ਰਿਤਕ ਅਜੀਤ ਸਿੰਘ ਦੇ ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਪਿੰਡ ਉਟਾਲਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ 9 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਏ ਜਾਣਗੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media