ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੁਸਹਾਲੀ ਦੇ ਰਾਖਿਆਂ ਵੱਲੋਂ ਇਕ ਵਿਸ਼ੇਸ ਮੀਟਿੰਗ
ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਬਿ੍ਰਗੇਡੀਅਰ ਸ੍ਰੀ ਪਰਲਾਦ ਸਿੰਘ ਨੇ ਕੀਤੀ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਵਿਸ਼ੇਸ ਤੋਰ ਤੇ ਹਾਜ਼ਰ ਹੋਏ, ਜਦਕਿ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਕਰਨਲ ਆਰ.ਕੇ. ਸਲਾਰੀਆਂ, ਕਰਨਲ ਸੁਨੀਤ ਪਠਾਨੀਆ, ਜਿਲ੍ਹੇ ਅੰਦਰ ਤੈਨਾਤ ਸੁਪਰਵਾਈਜਰ ਅਤੇ ਸਾਰੇ ਖੁਸਹਾਲੀ ਦੇ ਰਾਖੇ ਵੀ ਹਾਜ਼ਰ ਸਨ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਬਿ੍ਰਗੇਡੀਅਰ ਸ੍ਰੀ ਪਰਲਾਦ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਦਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਤੈਨਾਤ 220 ਖੁਸਹਾਲੀ ਦੇ ਰਾਖੇ ਅਪਣਾ ਕੰਮਕਾਜ ਪੂਰੀ ਇਮਾਨਦਾਰੀ ਤੇ ਮਿਹਨਤ ਦੇ ਨਾਲ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਇਸ ਸਮੇਂ ਕਰੀਬ 85 ਹਜਾਰ ਕਾਰਡ ਧਾਰਕ ਹਨ ਜੋ ਸਰਕਾਰ ਦੀਆਂ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਕਾਰਡ ਧਾਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇ ਕਿ ਕੁੱਝ ਅਜਿਹੇ ਕਾਰਡ ਵੀ ਹਨ ਜੋ ਲਾਭਪਾਤਰੀ ਨਾ ਹੋਣ ਦੇ ਬਾਵਜੂਦ ਵੀ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਕੁੱਝ ਅਜਿਹੇ ਪਰਿਵਾਰ ਵੀ ਹਨ ਜੋ ਯੋਗ ਹੁੰਦੇ ਹੋਏ ਵੀ ਲਾਭ ਪ੍ਰਾਪਤ ਨਹੀਂ ਕਰ ਪਾ ਰਹੇ।
ਉਨ੍ਹਾਂ ਕਿਹਾ ਕਿ ਜੀ.ਓ.ਜੀ ਵੱਲੋਂ ਹਰੇਕ ਪਿੰਡਾਂ ਵਿੱਚ ਪਹੁੰਚ ਕੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਂਣ ਬਾਰੇ ਵੀ ਜਾਗਰੁਕ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਜਿਆਦਾਤਰ ਅਧਿਕਾਰੀਆਂ ਵੱਲੋਂ ਵੀ ਉਨ੍ਹਾਂ ਦਾ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀ ਵੱਲੋਂ ਅਪਣੇ ਪ੍ਰਤੀਦਿਨ ਦੀ ਕਾਰਗੁਜਾਰੀ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਹਰ ਰੋਜ ਭੇਜੀ ਜਾ ਰਹੀ ਹੈ। ਇਸ ਲਈ ਅਗਰ ਕਿਸੇ ਅਧਿਕਾਰੀ ਦੇ ਕਾਰਜ ਦੀ ਰਿਪੋਰਟ ਵਿਭਾਗ ਨੂੰ ਨਹੀਂ ਭੇਜੀ ਜਾਂਦੀ ਤਾਂ ਉਹ ਪੋਰਟਲ ਤੇ ਚੈਕਿੰਗ ਕਰਵਾ ਕੇ ਕੀਤੇ ਕੰਮਾਂ ਬਾਰੇ ਜਾਣਕਾਰੀ ਦੇ ਸਕਦਾ ਹੈ।
ਰਾਮਵੀਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀ.ਓ.ਜੀ ਵੱਲੋਂ ਕੀਤੇ ਗਏ ਉਪਰਾਲੇ ਪ੍ਰਸੰਸਾ ਯੋਗ ਹਨ।ਉਨ੍ਹਾਂ ਸਾਰੇ ਸਰਕਾਰੀ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆ ਆਦਿ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਅਧਿਕਾਰੀ ਦੀ ਜਿੰਮੇਦਾਰੀ ਬਣਦੀ ਹੈ ਕਿ ਉਨ੍ਹਾਂ ਵੱਲੋਂ ਜੀ.ਓ.ਜੀ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਪਹੁੰਚ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਜੀ.ਓ.ਜੀ. ਵੱਲੋਂ ਚੈਕਿੰਗ ਦੋਰਾਨ ਜੋ ਵੀ ਸਿਕਾਇਤ ਮਿਲਦੀ ਹੈ ਉਨ੍ਹਾਂ ਸਿਕਾਇਤਾਂ ਨੂੰ 31 ਅਕਤੂਬਰ ਤੋਂ ਪਹਿਲਾਂ ਪਹਿਲਾਂ ਹੱਲ ਕੀਤਾ ਜਾਵੇ। ਇਸ ਮੋਕੇ ਤੇ ਸ੍ਰ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਵੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ `ਤੇ ਰੋਸਨੀ ਪਾਈ ਗਈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media