ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਪੇਰੋਂ ਦੇ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਖੇਡਾਂ ਅੰਡਰ-11
ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖੋ-ਖੋ `ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡਨ ਮੈਡਲ ਜਿੱਤ ਕੇ ਖਿਡਾਰੀ ਹਰਮਨਜੋਤ ਸਿੰਘ, ਜਸਪ੍ਰੀਤ ਸਿੰਘ, ਗੁਰਸ਼ਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਕੂਲ ਅਤੇ ਪਿੰਡ ਪੇਰੋਂ ਦਾ ਨਾਂ ਰੌਸ਼ਨ ਕੀਤਾ।ਮਾਨਸਾ ਜਿਲ੍ਹੇ ਦੀ ਖੋ-ਖੋ ‘ਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਸਕੂਲ ਦੇ ਖਿਡਾਰੀ ਸੂਬਾ ਪੱਧਰ `ਤੇ ਚੁਣੇ ਗਏ ਹਨ।ਸਕੂਲ ਪ੍ਰਬੰਧਕਾਂ ਨੇ ਸਟੇਟ ਪੱਧਰ ਦੀ ਟੀਮ ਵਿੱਚ ਸ਼ਾਮਿਲ ਹੋਣ ਵਾਲੇ ਖਿਡਾਰੀ ਦਾ ਸਕੂਲ ਵਿੱਚ ਪਹੁੰਚਣ `ਤੇ ਸਨਮਾਨ ਕੀਤਾ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਪ੍ਰਬੰਧਕ ਬਲਵੰਤ ਸਿੰਘ ਨੇ ਪ੍ਰਿੰਸੀਪਲ ਮਨਪ੍ਰੀਤ ਕੌਰ, ਮੈਡਮ ਸਰਬਜੀਤ ਕੌਰ, ਰਮਨਦੀਪ ਕੌਰ, ਵਾਇਸ ਪ੍ਰਿੰਸੀਪਲ ਰਾਜੂ ਕੌਰ ਅਤੇ ਗੁਰਪ੍ਰੀਤ ਕੌਰ ਨੂੰ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਦਿੱਤਾ, ਜਿਨ੍ਹਾਂ ਨੇ ਖਿਡਾਰੀਆਂ ਨੂੰ ਸਟੇਟ ਪੱਧਰ `ਤੇ ਲੈ ਕੇ ਜਾਣ ਲਈ ਦਿਨ-ਰਾਤ ਮਿਹਨਤ ਕੀਤੀ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media