ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ
ਸਿੰਘ ਪਵਾਰ ਪੀ.ਪੀ.ਐਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਕੁਝ ਰਾਜਨੀਤਿਕ/ ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 6 ਦਸਬੰਰ 2018 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media