Wednesday, December 25, 2024

ਪੈਨਸ਼ਨਰਾਂ ਨੂੰ 10 ਅਕਤੂਬਰ ਦੇ ਧਰਨੇ `ਚ ਪਹੁੰਚਣ ਦੀ ਅਪੀਲ

ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਮੰਡਲ ਮਾਨਸਾ ਅਮਰਜੀਤ ਸਿੰਘ Pensionਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਰਕਾਰ ਦੇ ਮੁਲਾਜਮਾਂ ਵਿਰੋਧੀ ਫੈਸਲੇ ਦੀ ਨਿਖੇਧੀ ਕੀਤੀ ਗਈ।ਜਥੇਬੰਦੀ ਵਲੋਂ  ਪੰਜਾਬ ਸਰਕਾਰ ਵਲੋਂ ਤਨਖਾਹਾਂ ਘਟਾ ਕੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਉਪਰੋਕਤ ਫੈਸਲਾ ਬਦਲ ਕੇ ਮੁਲਾਜਮਾਂ ਨੂੰ ਪੂਰੀ ਤਨਖਾਹ ਅਤੇ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ।ਉਨਾ ਕਿਹਾ ਕਿ ਕੱਚੇ ਮੁਲਾਜਮਾਂ ਦੇ ਹਰ ਸੰਘਰਸ਼ ਵਿੱਚ ਡਟਵਾਂ ਸਾਥ ਦੇਣ ਦਾ ਫੈਸਲਾ ਕਰਦਿਆਂ 10 ਅਕਤੂਬਰ 2018 ਨੂੰ ਪੰਜਾਬ ਗੌਰਮਿਟ ਪੈਨਸ਼ਨਰਜ ਐਸੋਸੀਏਸ਼ਨ ਜਿਲ੍ਹਾ ਮਾਨਸਾ ਵਲੋਂ ਡੀ.ਸੀ ਦਫਤਰ ਅੱਗੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।ਉਨਾਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 23 ਸਾਲਾਂ ਦਿੱਤਾ ਜਾਵੇ, ਡੀ.ਏ. ਦੀਆਂ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ ਅਤੇ 23 ਮਹੀਨਿਆਂ ਦਾ ਡੀ.ਏ. ਦਾ ਬਕਾਇਆ ਦਿੱਤਾ ਜਾਵੇ।
        ਮੀਟਿੰਗ ਜਨਰਲ ਸਕੱਤਰ, ਗੁਰਬਚਨ ਸਿੰਘ ਖਿਆਲਾ, ਬਿੱਕਰ ਸਿੰਘ ਮੰਘਾਣੀਆ, ਭਗਵਾਨ ਸਿੰਘ ਭਾਟੀਆ, ਲਖਣ ਲਾਲ, ਕਰਤਾਰ ਸਿੰਘ ਲਹਿਰੀ, ਗੁਰਚਰਨ ਸਿੰਘ ਠੂਠਿਆਂਵਾਲੀ, ਕੇਵਲ ਚੰਦ ਸਰਦੂਲਗੜ੍ਹ, ਜੋਗਿੰਦਰ ਸਿੰਘ ਮਾਨਸ਼ਾਹੀਆਂ, ਦਰਸ਼ਨ ਮੋਫਰ ਆਦਿ ਨੇ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply