ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਰ ਖਿਡਾਰੀਆਂ ਨੇ ਸ੍ਰੀਨਗਰ ਵਿਖੇ ਹਾਲ ਹੀ `ਚ ਆਯੋਜਿਤ ਚੌਥੀ ਏਸ਼ੀਅਨ ਪੇਂਕਕ ਸੀਲਟ ਚੈਂਪਿਅਨਸ਼ਿਪ 2018 ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਦੇ ਹੋਏ ਮੈਡਲ ਜਿਤੇ।ਕੁੱਲ 9 ਦੇਸ਼ਾਂ ਦੱਖਣੀ ਕੋਰੀਆ, ਇੰਡੋਨੇਸ਼ੀਆ, ਚੀਨ, ਤਾਈਪੇਈ, ਮਲੇਸ਼ੀਆ, ਸਿੰਗਾਪੁਰ, ਵੀਅਤਨਾਮ, ਬੰਗਲਾਦੇਸ਼, ਨੇਪਾਲ, ਭਾਰਤ ਦੇ ਖਿਡਾਰੀਆਂ ਨੇ ਇਸ ਵੱਡੇ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ ।
ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਤਿੰਨ ਖਿਡਾਰੀਆਂ ਵਿਚੋਂ ਅਵਨੀਸ਼ ਗਿਰੀ ਨੇ 75 ਕਿੱਲੋ ਵਿਚ ਚਾਂਦੀ, ਗਗਨਦੀਪ ਸਿੰਘ ਨੇ ਓਪਨ ਵਰਲਡ `ਚ ਕਾਂਸੀ ਅਤੇ ਜਸਜੀਤ ਕੌਰ ਨੇ 70 ਕਿੱਲੋ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ, ਜਦਕਿ ਨਸ਼ਵਿੰਦਰ ਕੌਰ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ।
ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਖਿਡਾਰੀਆਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਹੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਖੇਡਦੇ ਹੋਏ ਆਪੋ ਆਪਣੇ ਖੇਡ ਖੇਤਰਾਂ ਵਿਚ ਮੱਲ੍ਹਾਂ ਮਾਰਨੀਆਂ ਚਾਹੀਦੀਆਂ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media