Tuesday, July 28, 2026

ਸੀ.ਐਚ.ਸੀ ਮਾਨਾਵਾਲਾ ਵਿਖੇ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

PPN1010201810ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ ਮਾਨਾਵਾਲਾ ਵਿਖੇ ਦੰਦਾਂ ਦੇ ਪੰਦਰਵਾੜੇ ਦੇ ਕੈੰਪ ਦਾ ਉਦਘਾਟਨ ਡਾ. ਨਿਰਮਲ ਸਿੰਘ ਐਸ.ਐਸ.ਓ ਵਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਕੈੰਪ 17 ਅਕਤੂਬਰ ਤੱਕ ਚਲੇਗਾ।ਜਿਸ ਦੌਰਾਨ ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਦੰਦਾਂ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਸਮੇਂ ਡੈਂਟਲ ਡਾਕਟਰ ਸਹਿਸ ਬੇਤਗ ਨੇ ਦੱਸਿਆ ਕਿ ਇਸ ਪੰਦਰਵਾੜੇ ਵਿੱਚ ਸਕੁਲਾਂ ਵਿੱਚ ਜਾ ਕੇ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ,
ਉਹਨਾਂ ਕਿਹਾ ਕਿ ਮਰੀਜ਼ਾਂ ਨੂੰ ਇਸ ਪੰਦਰਵਾੜੇ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਡਾ. ਰਵਿੰਦਰ ਕੁਮਾਰ, ਡਾ. ਸੁਮੀਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਅਨੂਵਿਟਰ, ਡਾ. ਸਰਿਤਾ, ਕਸ਼ਮੀਰ ਸਿੰਘ, ਚਰਨਜੀਤ, ਕੰਗ, ਲਖਵਿੰਦਰ ਸਿੰਘ ਗਿੱਲ, ਪ੍ਰਿਤਪਾਲ ਏ.ਐਸ.ਆਈ, ਪਰਮਜੀਤ ਕੌਰ, ਨਰਸਿੰਘ ਮਿਸਟਰ, ਖੁਸ਼ਵੰਤ ਸਿੰਘ, ਲਖਬੀਰ ਸਿੰਘ, ਰਾਜਵਿੰਦਰ ਕੌਰ ਐਮ.ਐਲ.ਟੀ ਹਾਜ਼ਰ ਸਨ

   

 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply