Saturday, July 25, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ’ਚ ਵਿਰੋਧੀ ਧਿਰ ਦੇ ਨੇਤਾ ਐਂਡਰੀਓ ਸ਼ੀਰ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

PPN1010201829ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਨਜਰਵੇਟਿਵ ਪਾਰਟੀ ਦੇ ਮੁਖੀ ਐਂਡਰੀਓ ਸ਼ੀਰ ਆਪਣੀ ਪਤਨੀ ਜਿਲ ਸ਼ੀਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ ਸਿੰਘ ਚੱਕ ਅੱਲਾ ਬਖ਼ਸ਼ ਵੀ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਜੀ ਆਇਆਂ ਕਿਹਾ ਤੇ ਗੁਰੂ ਕੀ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਐਂਡਰੀਓ ਸ਼ੀਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਆਖਿਆ ਕਿ ਸਿੱਖ ਕੌਮ ਬਹੁਤ ਹੀ ਮਿਲਵਰਤਣ ਵਾਲੀ ਕੌਮ ਹੈ ਅਤੇ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ, ਜੋ ਦੇਸ਼ ਦੀ ਤਰੱਕੀ ਵਿਚ ਹਿੱਸਾ ਪਾ ਰਹੇ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆਂ ਦਾ ਖ਼ੂਬਸੂਰਤ ਅਸਥਾਨ ਦੱਸਿਆ ਅਤੇ ਕਿਹਾ ਕਿ ਇਥੋਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ।ਇਸ ਮੌਕੇ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਚੱਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਸਕੱਤਰ ਦਿਲਜੀਤ ਸਿੰਘ ਬੇਦੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਤੇ ਸੁਖਬੀਰ ਸਿੰਘ, ਦਰਸ਼ਨ ਸਿੰਘ ਪੀ.ਏ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply