Tuesday, September 29, 2026

ਚੀਫ ਖਾਲਸਾ ਦੀਵਾਨ ਦੇ ਆਨ. ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਸਦਮਾ- ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਸੁਸਾਇਟੀ ਦੇ ਅੰਡਰ ਸੈਕਟਰੀ ਇੰਦਰਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ  ਬਿਆਨ  ਵਿਚ  ਦੱਸਿਆ ਹੈ ਕਿ ਸ੍ਰੀਮਤੀ ਤਜਿੰਦਰ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 12-10-2018 ਦਿਨ ਸ਼਼ੁਕਰਵਾਰ ਸਵੇਰੇ 11-30 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨੇੜਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸਵ: ਸ੍ਰੀਮਤੀ ਤਜਿੰਦਰ ਕੌਰ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 15-10-2018 ਦਿਨ ਸੋਮਵਾਰ ਦੁਪਹਿਰ 1-00 ਤੋਂ 2-00 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਏ-ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਹੋਵੇਗੀ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply