ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾਂ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਇਸ ਨਤੀਜੇ ਅਨੁਸਾਰ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ) ਦੂਜਾ ਸਮੈਸਟਰ ਦੀ ਵਿਦਿਆਰਥਣ ਡਿੰਕੀ ਨੇ 81.57% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ 80.71 % ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ । ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media