ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਲਿਬ ਸਮੈਸਟਰ-ਦੂਜਾ ਦੇ ਐਲਾਨੇ ਗਏ ਨਤੀਜੇ
ਵਿਚ ਐਸ.ਐਸ.ਡੀ ਗਰਲਜ਼ ਕਾਲਜ਼ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 8.4 ਸੀ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਦੀਪ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 8 ਸੀ.ਜੀ.ਪੀ.ਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਪੁੱਤਰੀ ਜਸਕਰਨ ਸਿੰਘ ਨੇ 7.8 ਸੀ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।ਵਿਦਿਆਰਥੀਆਂ ਦੀ ਇਸ ਉਪਲੱਬਧੀ `ਤੇ ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ ਪ੍ਰਧਾਨ ਯਸ਼ਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ ਨੇ ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਅਸਿਸਟੈਂਟ ਪ੍ਰੋਫੈਸਰ ਵੀਰਪਾਲ ਕੌਰ (ਮੁਖੀ ਬਿ. ਲਿਬ ਵਿਭਾਗ) ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਅੱਗੇ ਵਧਣ ਦਾ ਅਸ਼ੀਰਵਾਦ ਦਿੱਤਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media