ਮੋਬ-ਲਿੰਚਿਗ ਦੀ ਘਟਨਾ ਰੋਕਣ ਲਈ ਪੁਲਿਸ ਵੱਲੋਂ ਨੋਡਲ ਅਧਿਕਾਰੀ ਨਿਯੁੱਕਤ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ
ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ੍ਹ ਵਿੱਚ ਮੋਬ-ਲਿੰਚਿੰਗ ਹੋਣ ਦੀ ਸੂਰਤ ਵਿੱਚ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸੰਬਧੀ ਕੋਈ ਝੂਠੀ ਜਾਅਲੀ ਵੀਡਿਓ ਸ਼ੋਸ਼ਲ ਮੀਡੀਆ ਤੇ ਅਪਲੋਡ (ਵਾਇਰਲ) ਕਰਦਾ ਹੈ, ਜਿਸ ਨਾਲ ਕਿ ਧਾਰਮਿਕ ਭਾਵਨਾਵਾਂ ਭੜਕ ਸਕਦੀਆਂ ਹਨ ਤਾਂ ਉਸ ਖਿਲਾਫ ਵੀ ਸਖਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਜਿਲ੍ਹੇ ਦੇ ਸਮੂਹ ਐਸ.ਡੀ.ਐਮ ਨੂੰ ਵੀ ਇਸ ਸਬੰੰਧੀ ਸਾਵਧਾਨੀ ਵਰਤਣ ਅਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਮੁੱਖ ਥਾਣਾ ਅਫਸਰਾਂ ਨੂੰਹਦਾਇਤ ਕਰ ਦਿੱਤੀ ਗਈ ਹੈ ਕਿ ਜਦੋਂ ਵੀ ਉਨ੍ਹਾਂ ਦੇ ਨੋਟਿਸ ਵਿੱਚ ਮੌਬ ਲਿਚਿੰਗ ਦੀ ਕੋਈ ਅਜਿਹੀ ਗੱਲ ਆਉਂਦੀ ਤਾਂ ਉਹ ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਨੋਡਲ ਅਫਸਰ ਹਰਦੀਪ ਸਿੰਘ ਧਾਲੀਵਾਲ ਏ.ਡੀ.ਸੀ.ਪੀ ਕਰਾਈਮ ਅਤੇ ਮਨਜੀਤ ਸਿੰਘ ਏ.ਸੀ.ਪੀ ਸਹਾਇਕ ਨੋਡਲ ਅਫਸਰ ਦੇ ਨੋਟਿਸ ਵਿੱਚ ਇਸ ਘਟਨਾ ਬਾਰੇ ਜਾਣਕਾਰੀ ਦੇਣ। ਉਨਾਂ ਕਿਹਾ ਕਿ ਸਬੰਧਤ ਨੋਡਲ ਅਫਸਰ ਇਸ ਘਟਨਾ ਸਬੰਧੀ ਸਹੀ ਅਤੇ ਸਮਾਬੱਧ ਤਫਤੀਸ਼ ਕਰਦੇ ਹੋਏ ਕਾਰਵਾਈ ਕਰਨੀ ਯਕੀਨੀ ਬਣਾਉਣਗੇ।ਐਸ.ਐਸ.ਪੀ ਮਜੀਠਾ ਪਰਮਪਾਲ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਿਸ ਵਿਚ ਐਸ.ਪੀ ਹਰਪਾਲ ਸਿੰਘ ਨੂੰ ਨੋਡਲ ਅਧਿਕਾਰੀ ਨਿਯੁੱਕਤ ਕੀਤਾ ਗਿਆ ਹੈ ਅਤੇ ਜਿਲ੍ਹੇ ਵਿਚ ਕੋਈ ਵੀ ਅਜਿਹੀ ਅਣਹੋਣੀ ਹੋਣ ਦੀ ਸੂਰਤ ਵਿਚ ਉਨਾਂ ਨੂੰ ਤੁਰੰਤ ਸਖਤ ਤੋਂ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕੀਤੀਆਂ ਗਈਆਂ ਹਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media