Sunday, March 22, 2026

ਸ੍ਰੀ ਮਤੀ ਪ੍ਰਨੀਤ ਕੌਰ ਨੇ ਸ਼ਾਨ ਨਾਲ ਜਿੱਤੀ ਪਟਿਆਲਾ ਦੀ ਜ਼ਿਮਨੀ ਚੋਣ

PPN25081401

ਪਟਿਆਲਾ, 25 ਅਗਸਤ (ਬਿਊਰੋ) – ਪਟਿਆਲਾ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਸ੍ਰੀ ਮਤੀ ਪ੍ਰਨੀਤ ਕੌਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਕਾਲੀ ਦਲ ਦੇ ਭਗਵਾਨ ਦਾਸ ਜੁਨੇਜਾ  ਨੂੰ 23500 ਵੋਟਾਂ ਦੇ ਫਰਕ ਨਾਲ ਹਰਾ ਕੇ ਇਹ ਸੀਟ ਕਾਂਗਰਸ ਦੀ ਝੋਲੀ ਪਾਈ ਹੈ। ਇਹ ਸੀਟ ਕਾਂਗਰਸ ਪਾਰਟੀ ਲਈ ਵੱਕਾਰੀ ਸੀਟ ਸੀ ਕਿਉਂਕਿ ਅੰਮ੍ਰਿਤਸਰ ਦੀ ਸੰਸਦੀ ਸੀਟ ਜਿੱਤਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿਤਾ ਸੀ । ਇਸ ਤਰਾਂ ਕੈਪਟਨ ਪਰਿਵਾਰ ਇੱਕ ਸੰਸਦੀ ਤੇ ਇੱਕ ਵਿਧਾਨ ਸਭਾ ਸੀਟ ਤੇ ਕਾਬਜ਼ ਹੋ ਗਿਆ ਜਿਸ ਤਰਾਂ ਪਹਿਲਾਂ ਸੀ, ਫਰਕ ਸਿਰਫ ਏਨਾਂ ਹੀ ਪਿਆ ਹੈ ਕਿ ਪਹਿਲਾਂ ਪ੍ਰਨੀਤ ਕੌਰ ਸੰਸਦ ਮੈਂਬਰ ਸਨ ਤੇ ਹੁਣ ਵਿਧਾਇਕ ਅਤੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵਿਧਾਇਕ ਤੇ ਹੁਣ ਸੰਸਦ ਮੈਂਬਰ ਬਣ ਗਏ ਹਨ।ਪਟਿਆਲਾ ਵਿਧਾਨ ਸਭਾ ਸੀਟ ਜਿੱਤਣ ਨਾਲ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਕਾਫੀ ਖੁਸ਼ੀ ਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਪ੍ਰੰਤੂ ਸ੍ਰੀ ਮਤੀ ਪ੍ਰਨੀਤ ਕੌਰ ਨੇ ਜਿੱਤ ਦੇ ਜਸ਼ਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਨਾਂ ਦਾ ਮੁਕਾਬਲੇ ਖੜੇ ਅਕਾਲੀ ਉਮੀਦਵਾਰ ਭਗਵਾਨ ਦਾਸ ਜੁਨੇਜਾ ਦੇ ਪੁੱਤਰ ਦੀ ਮੌਤ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ । ਜਿਕਰਯੋਗ ਹੈ ਕਿ ਪਟਿਆਲਾ ਤੋਂ ਆਪ ਪਾਰਟੀ ਦੇ ਉਮੀਦਵਾਰ  ਦੀ ਜਮਾਨਤ ਜਬਜ਼ ਹੋ ਗਈ ਹੈ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply