Wednesday, March 11, 2026

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਨੂੰ

ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ
 ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ SGPC Logoਅੱਜ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀਆਂ ਇਨ੍ਹਾਂ ਅਹਿਮ ਇਕੱਤਰਤਾਵਾਂ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਸਿੱਖ ਇਤਿਹਾਸ ਦੇ ਖੋਜ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸਵੇਰੇ 11:00 ਵਜੇ ਹੋਵੇਗੀ, ਜਦਕਿ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਦੁਪਹਿਰ 2:00 ਵਜੇ ਰੱਖੀ ਗਈ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ 17 ਅਕਤੂਬਰ ਨੂੰ ਹੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਜਾਵੇਗਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply