ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਡਬਲਿਯੂ.ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਵਲੋਂ
ਤ੍ਰਿਵੇਣੀ ਇੰਜਨੀਅਰਿੰਗ ਐਂਡ ਇੰਡਸਰੀਜ਼ ਕੰਪਨੀ ਖਿਲਾਫ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ, ਜਿਸ ਉਪਰੰਤ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਆਗੂ ਮੱਖਣ ਸਿੰਘ ਖਣਗਵਾਲ ਨੇ ਕਿਹਾ ਕਿ ਤ੍ਰਿਵੇਣੀ ਕੰਪਨੀ ਵਾਟਰ ਸਪਲਾਈ ‘ਤੇ ਸੀਵਰੇਜ਼ ਸਕੀਮਾਂ ‘ਤੇ ਕੰਮ ਕਰਦੇ ਵਰਕਰਾਂ ਨੂੰ ਤਨਖਾਹਾਂ ਨਹੀਂ ਦੇ ਰਹੀ।ਉਨ੍ਹਾਂ ਕਿਹਾ ਤਿਓਹਾਰਾਂ ਦੇ ਦਿਨ ਹਨ, ਪਰ ਉਨ੍ਹਾਂ ਨੂੰ ਕੰਪਨੀ ਵੱਲੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ, ਜਿਸ ਕਰਕੇ ਜਥੇਬੰਦੀ ‘ਚ ਰੋਸ ਪਾਇਆ ਜਾ ਰਿਹਾ ਹੈ ਅਤੇ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ।ਉਨ੍ਹਾਂ ਕੰਪਨੀ ਮੈਨੇਜ਼ਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਤੁਰੰਤ ਨਾ ਪਾਈਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਲਗਾਤਾਰ ਕੀਤਾ ਜਾਵੇਗਾ।ਜਥੇਬੰਦੀ ਨੇ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖਤ ਸ਼ਬਦਾਂ ‘ਚ ਨਿੰਦਿਆਂ ਕਰਦਿਆਂ ਕਿਹਾ ਕਿ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਰੱਦ ਕੀਤੀਆਂ ਜਾਣ ਅਤੇ ਮੁਅੱਤਲ ਕੀਤੇ ਅਧਿਆਪਕ ਬਹਾਲ ਕੀਤੇ ਜਾਣ ਅਤੇ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਕੀਤਾ ਜਾਵੇ।
Check Also
ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ …
Punjab Post Daily Online Newspaper & Print Media