
ਤਲਵੰਡੀ ਸਾਬੋ, 25 ਅਗਸਤ (ਜਸਵਿੰਦਰ ਸਿੰਘ ਜੱਸੀ)- ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਨੇ ਤਲਵੰਡੀ ਸਾਬੋ ਦੀਂ ਉਪ ਚੋਣ ਜਿੱਤ ਲਈ ਹੈ । ਉਨਾਂ ਨੇ 46,642 ਵੋਟਾਂ ਦੀ ਵੱਡੀ ਲੀਡ ਹਾਸਲ ਕਰ ਕੇ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਹਰਾਇਆ ਹੈ। ਇਸ ਸੀਟ ਆਪ ਦੀ ਉਮੀਦਵਾਰ ਬਲਜਿੰਦਰ ਕੌਰ ਵੀ ਮੈਦਾਨ ਵਿੱਚ ਸਨ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਜੀਤ ਮਹਿੰਦਰ ਸਿੰਘ ਨੇ ਤਲਵੰਡੀ ਸਾਬੋ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ 21 ਅਗਸਤ ਨੂੰ ਹੋਈ ਜ਼ਿਮਨੀ ਚੋਣ ਵਿੱਚ ਉਨਾਂ ਨੇ ਦੁਬਾਰਾ ਆਪਣੀ ਸੀਟ ‘ਤੇ ਅਕਾਲੀ ਦਲ ਉਮੀਦਵਾਰ ਵਜੋਂ ਕਬਜ਼ਾ ਕਰ ਲਿਆ ਹੈ।ਉਧਰ ਤਲਵੰਡੀ ਸਾਬੋ ਤੋਂ ਹਾਰੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਇਹ ਚੋਣ ਜਾਅਲੀ ਵੋਟਾਂ ਭੁਗਤਾ ਕੇ ਪ੍ਰਾਪਤ ਕੀਤੀ ਹੈ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media