ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ, ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ ਅਤੇ
ਪੀ.ਐਸ.ਐਸ.ਐਫ ਦੀਆਂ ਜਿਲ੍ਹਾ ਇਕਾਈਆਂ ਵਲੋਂ ਮਹੀਪਾਲ ਦੀ ਅਗਵਾਈ ‘ਚ ਪੰਜਾਬ ਸਰਕਾਰ ਖਿਲਾਫ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਰੋਸ ਪ੍ਰਦਰਸ਼ਨ ਚਿਲਡਰਨ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਬਜ਼ਾਰਾਂ ‘ਚ ਹੁੰਦਾ ਹੋਇਆ ਅੰਬੇਦਕਰ ਪਾਰਕ ਵਿਖੇ ਸੰਪੰਨ ਹੋਇਆ।ਧਰਨੇ ‘ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਟਿਆਲਾ ਵਿਖੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਦੀਆਂ ਨਿਆਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅਪਨਾਏ ਦਮਨਕਾਰੀ ਰਵੱਈਏ ਖਿਲਾਫ ਜੋਰਦਾਰ ਰੋਸ ਪ੍ਰਗਟਾਵਾ ਕੀਤਾ।ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਿੱਖਿਆ ਤੰਤਰ ਨੂੰ ਮਾਰ ਮੁਕਾਉਣ ਦੀਆਂ ਸ਼ਾਜਿਸ਼ਾਂ ਘੜ ਰਹੀ ਹੈ। ਧਰਨਾਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਅੜੀਅਲ ਵਤੀਰੇ ਖਿਲਾਫ ਰੋਸ ਵਿਖਾਵਾ ਕਰਦਿਆਂ ਵੱਖ-ਵੱਖ ਚੈਨਲਾਂ ਅਤੇ ਅਖਬਾਰਾਂ ਰਾਹੀਂ ਹਕੂਮਤ ਵਲੋਂ ਕੀਤੀ ਜਾ ਰਹੀ ਗੁੰਮਰਾਹਕੁੰਨ ਬਿਆਨਬਾਜ਼ੀ ਦੀ ਵੀ ਸਖਤ ਸ਼ਬਦਾਂ ‘ਚ ਨਿੰਦਿਆ ਕੀਤੀ।ਧਰਨਾਕਾਰੀਆਂ ਨੇ ਮੰਗ ਕੀਤੀ ਕਿ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਦੀਆਂ ਮੰਗਾਂ ‘ਤੇ ਗੌਰ ਕਰਦਿਆਂ ਤੁਰੰਤ ਮੰਨਿਆ ਜਾਵੇ।ਜੇਕਰ ਮੰਗਾ ਦਾ ਹੱਲ ਜਲਦ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਇਸ ਮੌਕੇ ਪ੍ਰਕਾਸ਼ ਸਿੰਘ ਨੰਦਗੜ੍ਹ, ਗਗਨਦੀਪ ਸਿੰਘ ਮੰਡੀ ਕਲਾਂ, ਹੰਸ ਰਾਜ ਬੀਜਵਾ, ਸੁਖਮੰਦਰ ਸਿੰਘ ਧਾਲੀਵਾਲ, ਤੇਜਾ ਸਿੰਘ, ਮਦਨ ਰਾਢਾ, ਗੁਰਦੀਪ ਸਿੰਘ ਬਰਾੜ, ਕਿਸ਼ੋਰ ਚੰਦ, ਗੁਰਮੀਤ ਸਿੰਘ, ਸੰਪੂਰਨ ਸਿੰਘ, ਤਾਰਾ ਸਿੰਘ ਨੰਦਗੜ੍ਹ, ਹਰਜਿੰਦਰ ਸਿੰਘ ਅਤੇ ਜਸਵਿੰਦਰ ਸ਼ਰਮਾ ਆਦਿ ਨੇ ਵੀ ਧਰਨੇ ਨੂੰ ਸਬੰੋਧਨ ਕੀਤਾ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media