Wednesday, March 11, 2026

ਦਰਸ਼ਕਾਂ ਨੂੰ ਉਹਨਾਂ ਦੀਆਂ ਜੜਾਂ ਨਾਲ ਜੋੜੇਗੀ ਫਿਲਮ ‘ਆਟੇ ਦੀ ਚਿੜੀ‘

ਨੀਰੂ ਬਾਜਵਾ ਤੇ ਅੰਮ੍ਰਿਤ ਮਾਨ ਨਿਭਾ ਰਹੇ ਹਨ ਮੁੱਖ ਕਿਰਦਾਰ

PPN1810201812ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸ ਸਾਲ ਦੀ ਸਭ ਤੋਂ ਚਰਚਿਤ ਵਾਲੀ ਫਿਲਮ ‘ਆਟੇ ਦੀ ਚਿੜੀ‘ 18 ਅਕਤੂਬਰ ਨੂੰ ਸਿਨੇਮਾ ਘਰਾਂ ਸ਼ਿੰਗਾਰ ਬਣ ਰਹੀ ਹੈ।ਫਿਲਮ ਦੀ ਪੂਰੀ ਸਟਾਰ ਕਾਸਟ, ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਫਿਲਮ ਨੂੰ ਪ੍ਰੋਮੋਟ ਕਰਨ ਲਈ ਅੰਮ੍ਰਿਤਸਰ ਪਹੁੰਚੇ।ਤੇਗ ਪ੍ਰੋਡਕਸ਼ਨਜ਼ ਤੋਂ ਫਿਲਮ ਦੇ ਨਿਰਮਾਤਾ ਚਰਨਜੀਤ ਸਿੰਘ ਵਾਲੀਆ ਅਤੇ ਉਪ ਨਿਰਮਾਤਾ ਜੀ.ਆਰ.ਐਸ ਛੀਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।
ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਮਸ਼ਹੂਰ ਜੋੜੀ ਦੇ ਨਾਲ ਹੀ ਫ਼ਿਲਮ ਵਿੱਚ ਕਈ ਉਘੇ ਕਲਾਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ.ਐਨ ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਬਲਵੀਰ ਬੋਪਾਰਾਏ, ਦਿਲਾਵਰ ਸਿੱਧੂ, ਪ੍ਰਕਾਸ਼ ਗਾਧੂ ਅਤੇ ਅਨਮੋਲ ਵਰਮਾ।ਫਿਲਮ ਦੇ ਟ੍ਰੇਲਰ ਅਨੁਸਾਰ, ਆਟੇ ਦੀ ਚਿੜੀ ਇੱਕ ਕਾਮੇਡੀ ਫ਼ਿਲਮ ਹੈ, ਜਿਸ ਵਿੱਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸਰਸ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੇ ਨਿਰਦੇਸ਼ਕ ਹਨ ਹੈਰੀ ਭੱਟੀ ਅਤੇ ਇਸ ਦੀ ਕਹਾਣੀ ਲਿਖੀ ਹੈ ਰਾਜੂ ਵਰਮਾ ਨੇ।ਇਸ ਦੀ ਸ਼ੂਟਿੰਗ ਪੰਜਾਬ ਅਤੇ ਕਨੇਡਾ ਵਿੱਚ ਕੀਤੀ ਗਈ ਹੈ।ਪੂਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਕੀਤਾ ਹੈ ਤੇਗ ਪ੍ਰੋਡਕਸ਼ਨਜ਼ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ।ਇਹਨਾਂ ਦੇ ਨਾਲ ਜੀ.ਆਰ.ਐਸ ਛੀਨਾ (ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ।
ਗਾਇਕ ਅਤੇ ਅਭਿਨੇਤਾ ਅੰਮ੍ਰਿਤ ਮਾਨ ਨੇ ਕਿਹਾ, “ਉਹ ਆਪਣੇ ਗੀਤਾਂ ਅਤੇ ਇੱਕ ਫਿਲਮ ਵਿੱਚ ਅਦਾਕਾਰੀ ਕਰ ਚੁੱਕਾ ਹੈ, ਪਰ ਇੱਕ ਪੂਰੀ ਫਿਲਮ ਦਾ ਭਾਰ ਆਪਣੇ ਮੋਢਿਆਂ `ਤੇ ਲੈਣਾ ਅਲੱਗ ਹੀ ਜਿੰਮੇਵਾਰੀ ਹੈ।ਆਟੇ ਦੀ ਚਿੜੀ ਦਾ ਪੂਰੇ ਸੰਸਾਰ ਭਰ ਵਿੱਚ ਮੁਨੀਸ਼ ਸਾਹਨੀ ਦੇ ਓਮ ਜੀ ਗਰੁੱਪ ਵਲੋਂ ਡਿਸਟਰੀਬੂਸ਼ਨ ਕੀਤਾ ਜਾਵੇਗਾ।
 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply