Sunday, July 26, 2026

ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਪੱਤਰਕਾਰ ਉਪਰੇ ਹਮਲੇ `ਤੇ ਦੁੱਖ ਜਾਹਿਰ

ਤਰਨ ਤਾਰਨ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ Ranjit Brahampura Ravinder Brahampuraਬ੍ਰਹਮਪੁਰਾ ਵਲੋਂ ਬੀਤੇ ਦਿਨੀਂ ਪੰਜਾਬੀ ਅਕਬਾਰ ਦੇ ਪੱਤਰਕਾਰ ਅਤੇ ਜਿਲਾ ਇੰਚਾਰਜ ਜਸਪਾਲ ਸਿੰਘ ਜੱਸੀ `ਤੇ ਅਣਪਛਾਤਿਆਂ ਵਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ।ਉਨ੍ਹਾਂ ਪੱਤਰਕਾਰ `ਤੇ ਹਮਲੇ ਨੂੰ ਕਾਇਰਤਾ ਅਤੇ ਮੀਡੀਆ ਦੀ ਅਜ਼ਾਦੀ `ਤੇ ਹਮਲਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਹਮਲੇ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਕਾਂਗਰਸ ਸਰਕਾਰ ਦਾ ਸੂਬੇ ਦੀ ਕਨੂੰਨ ਵਿਵੱਸਥਾ `ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਇਸ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਪੱਤਰਕਾਰ `ਤੇ ਹੋਏ ਇਸ ਹਮਲੇ `ਤੇ ਦੁੱਖ਼ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਪੱਤਰਕਾਰ ਜਸਪਾਲ ਸਿੰਘ ਜੱਸੀ ਇਸ ਸਮੇਂ ਅੰਮ੍ਰਿਤਸਰ ਅਮਨਦੀਪ ਹਸਪਤਾਲ ਵਿਖੇ ਇਲਾਜ ਅਧੀਨ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply