Thursday, September 10, 2026

ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ

PPN25081407ਫਾਜ਼ਿਲਕਾ, 25 ਅਗਸਤ (ਵਨੀਤ ਅਰੋੜਾ/ਸ਼ਾਈਨ ਕੁੱਕੜ) – ਜ਼ਿਲ੍ਹੇ ਦੇ ਪਿੰਡ ਮਹਾਤਮ ਨਗਰ ਦੇ ਇਕ ਵਿਅਕਤੀ ਨੇ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਮਹਾਤਮ ਨਗਰ ਦੇ ਸਰਾਜ ਸਿੰਘ ਨੇ ਦੱਸਿਆ ਕਿ ਉਸਦਾ ਆਪਣੇ ਚੇਚਰੇ ਭਰਾ ਮੁਖਤਿਆਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਇਹ ਵਿਅਕਤੀ ਉਨ੍ਹਾਂ ਨਾਲ ਰੰਜ਼ਿਸ ਰੱਖਦਾ ਹੈ। ਬੀਤੀ ਰਾਤ ਇਸ ਵਿਅਕਤੀ ਨੇ ਆਪਣੇ ਕੁਝ ਸਾਥੀਆਂ ਨਾਲ ਹਮ ਮਸ਼ਵਰਾ ਹੋ ਕੇ ਉਨ੍ਹਾਂ ਦੇ ਘਰ ਤੇ ਹਮਲਾ ਕਰ ਦਿੱਤਾ। ਜਿਸ ਵਿਚ ਇਨ੍ਹਾਂ ਵਿਅਕਤੀਆਂ ਨੇ ਘਰ ਦੀਆਂ ਛੱਤਾਂ ਤੋਂ ਉਸ ਦੇ ਘਰ ਵਿਚ ਉਸ ਨੂੰ ਮਾਰਨ ਦੀ ਨੀਅਤ ਨਾਲ ਛੱਤਾਂ ਤੇ ਚੜ੍ਹ ਕੇ ਇੱਟਾਂ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਇਸ ਮੌਕੇ ਇਸ ਕਥਿਤ ਦੋਸ਼ੀ ਦੇ ਨਾਲ ਉਸਦੀ ਪਤਨੀ ਕ੍ਰਿਸ਼ਨਾ ਬਾਈ, ਸੁਰਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ, ਹੁਸ਼ਿਆਰ ਸਿੰਘ, ਸ਼ਿੰਗਾਰ ਸਿੰਘ, ਮੰਗਲ ਸਿੰਘ, ਲੇਖ , ਦੇਸ, ਬਲਵੰਤ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਤੇ ਹਮਲਾ ਕਰਨ ਵੇਲੇ ਇੱਟਾਂ ਅਤੇ ਪੱਥਰਾਂ ਨਾਲ ਵਾਰ ਕੀਤੇ। ਜਿਸ ਵਿਚ ਉਸਦੀ ਪਤਨੀ ਅਤੇ ਬੱਚਿਆਂ ਨੂੰੂ ਸੱਟਾਂ ਲੱਗੀਆਂ। ਉਸ ਨੇ ਦੱਸਿਆ ਕਿ ਇਸ ਵਿਅਕਤੀ ਨਾਲ ਉਸਦਾ ਪਿੱਛਲੇ ਡੇਢ ਮਹੀਨੇ ਤੋਂ ਝਗੜਾ ਚੱਲ ਰਿਹਾ ਹੈ। ਜਿਸ ਵਿਚ ਉਸ ਨੇ ਆਪਣੀ ਜ਼ਮੀਨ ਦੀ ਵੰਡ ਨੂੰ ਲੈਕੇ ਮਿਲ ਬੈਠ ਕੇ ਜ਼ਮੀਨ ਦੀ ਵੰਡ ਵੰਡਾਈ ਦੀ ਗੱਲ ਕੀਤੀ ਹੈ। ਪਰ ਕਥਿਤ ਦੋਸ਼ੀਆਂ ਵੱਲੋਂ ਉਸ ਤੋਂ ਧੱਕੇ ਨਾਲ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਵੱਲੋਂ ਆਪਣੇ ਆਪ ਹੀ ਸੱਟਾਂ ਮਾਰ ਕੇ ਹਸਪਤਾਲ ਵਿਚ ਦਾਖ਼ਲ ਹੋ ਗਏ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਇਹ ਵਿਅਕਤੀ ਬੀਤੀ ਰਾਤ ਫਿਰ ਤੋਂ ਉਸ ਦੀ ਮੋਟਰ ਤੇ ਆ ਕੇ ਟਰਾਂਸਫਾਰਮ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ ਹਨ। ਜਿਸ ਕਾਰਨ ਉਸਦੀ ਝੋਨੇ ਦੀ ਫ਼ਸਲ ਖਰਾਬ ਵੀ ਹੋ ਰਹੀ ਹੈ। ਉਸ ਨੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ। ਜਿਸ ਤੇ ਪੁਲਸ ਕਾਰਵਾਈ ਕ ਰਹੀ ਹੈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply