Monday, August 31, 2026

ਸ਼ਨਿਚਰਵਾਰ ਨੂੰ ਸਰਕਾਰੀ ਸੋਗ ਐਲਾਨਿਆ, ਦਫ਼ਤਰ ਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ

ਮੁੱਖ ਮੰਤਰੀ ਵੱਲੋਂ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਗਠਨ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਦੇ PPN1910201803ਮੱਦੇਨਜ਼ਰ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਨਿਗਰਾਨੀ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਗਠਨ ਕੀਤਾ ਹੈ।ਸਿਹਤ ਮੰਤਰੀ ਬ੍ਰਹਮ ਮਹਿੰਦਰਾ ਇਸ ਗਰੁੱਪ ਦੇ ਮੁਖੀ ਜਦਕਿ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਹੋਣਗੇ।ਇਹ ਟੀਮ ਹਾਲਾਤ ਦਾ ਜਾਇਜ਼ਾ ਲੈਣ ਅਤੇ ਇਸ ਨਾਲ ਨਜਿੱਠਣ ਲਈ ਘਟਨਾਸਥਾਨ ’ਤੇ ਰਵਾਨਾ ਹੋ ਗਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੁਖਦਾਇਕ ਘਟਨਾ ਦੇ ਮੱਦੇਨਜ਼ਰ ਭਲਕੇ ਸਰਕਾਰੀ ਸੋਗ ਐਲਾਨਿਆ ਗਿਆ ਹੈ ਅਤੇ ਸਾਰੇ ਦਫ਼ਤਰ ਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।ਸੂਬਾ ਸਰਕਾਰ ਵੱਲੋਂ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਜੰਗੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਵਿੱਚ ਮੁੱਖ ਮੰਤਰੀ ਨੇ ਲੋੜੀਂਦਾ ਪ੍ਰਸ਼ਾਸਨਿਕ ਤੇ ਪੁਲੀਸ ਅਮਲਾ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।ਅੰਮ੍ਰਿਤਸਰ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply