ਅੰਮ੍ਰਿਤਸਰ, 20 ਅਕਤੁਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਸਬੰਧੀ ਪੰਜਵਾਂ ਅਰਦਾਸ ਸਮਾਗਮ 30 ਮਾਰਚ
2019 ਦਿਨ ਸ਼ਨੀਵਾਰ ਨੂੰ ਕਰਵਾਇਆ ਜਾਵੇਗਾ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਭਲਾਈ ਕੇਂਦਰ ਵਿਖੇ 400 ਦੇ ਕਰੀਬ ਮੈਂਬਰਾਂ ਨੂੰ ਸੰਬੋਧਨ ਕਰਦਿਆਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਪੰਜਵਾਂ ਅਰਦਾਸ ਸਮਾਗਮ ਦੀ ਰੂਪ ਰੇਖਾ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ।ਭਾਈ ਸਾਹਿਬ ਨੇ ਦੱਸਿਆ ਕਿ 30 ਮਾਰਚ 2019 ਤੱਕ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਵਾਹਿਗੁਰੂ ਸਿਮਰਨ ਦੇ ਜਪ-ਤਪ ਦੀਆਂ ਹਾਜਰੀਆਂ ਲਗਾਈਆਂ ਜਾਣਗੀਆਂ।ਜਿਸ ਦੀ 30 ਮਾਰਚ 2019 ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ।ਉਨਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ 25 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦੇ ਸਵਾਗਤ ਲਈ ਹਾਲ ਗੇਟ ਤੋਂ ਲੋਹਗੜ੍ਹ ਤੱਕ ਸਾਫ ਸਫਾਈ, ਸਜਾਵਟ ਅਤੇ ਪ੍ਰਸ਼ਾਦਿ ਦੀ ਸੇਵਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੂੰ ਸੌਂਪੀ ਗਈ ਹੈ। ਉਨਾਂ ਇਸ ਸਬੰਧੀ ਵੱਖ-ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਤਾਂ ਕਿ ਨਗਰ ਕੀਰਤਨ ਵਿੱਚ ਆਈਆਂ ਸੰਗਤਾਂ ਦੀ ਵੱਧ ਤੋਂ ਵੱਧ ਸੇਵਾ ਹੋ ਸਕੇ ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media