Thursday, March 5, 2026

ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਵਿਖੇ ਕਣਕ ਦਾ ਬੀਜ਼ ਉਪਲੱਬਧ

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ (ਘੋਹ) ਦੇ Kissan1ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਵਿੱਚ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ ਕਿਸਾਨਾਂ ਲਈ ਉਪਲੱਬਧ ਹਨ।ਕਣਕ ਦੀਆਂ ਕਿਸਮਾਂ ਉਨਤ ਪੀ.ਬੀ ਡਬਲਯੂ 343, ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ 725 ਅਤੇ ਐਚ.ਡੀ 3086 ਜਿੰਨ੍ਹਾਂ ਦਾ ਔਸਤਨ ਝਾੜ ਕ੍ਰਮਵਾਰ 23.2, 23.0, 22.9 ਅਤੇ 23.0 ਕੁਇੰਟਲ ਪ੍ਰਤੀ ਏਕੜ ਹੈ।ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਕਣਕ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਿਤ ਕਿਸਮਾਂ ਹੀ ਬੀਜਣ ਦੀ ਅਪੀਲ ਤਾਂ ਜੋ ਕਿਸਾਨ ਕਣਕ ਦਾ ਵਧੇਰੇ ਝਾੜ ਪ੍ਰਾਪਤ ਕਰ ਸਕਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply