Thursday, March 5, 2026

ਪਰਾਲੀ ਨੂੰ ਖੇਤਾਂ `ਚ ਸੰਭਾਲਣ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਚੌਪਰ ਤੇ ਹੈਪੀ ਸੀਡਰ ਦਾ ਪ੍ਰਦਰਸ਼ਨ

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ `ਤੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਝੋਨੇ ਦੀ ਪਰਾਲੀ PPN2110201813ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਸਰਪੰਚ ਸੁਖਜਿੰਦਰ ਸਿੰਘ ਦੇ ਖੇਤਾਂ ਵਿੱਚ ਕਿਸਨ ਜਾਗਰੁਕਤਾ ਕੈਂਪ ਅਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿਚ ਡਾ. ਅਮਿਤ ਕੌਲ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਂਨ ਕੇਂਦਰ, ਇਕਬਾਲ ਸਿੰਘ ਫਾਰਮਾਸਸਿਟ, ਬਖਸ਼ੀਸ਼ ਸਿੰਘ ਨੰਬਰਦਾਰ, ਕੁਲਵੰਤ ਸਿੰਘ, ਬਚਨ ਸਿੰਘ, ਸੁਰਜੀਤ ਸਿੰਘ, ਲਵ ਕੁਮਾਰ ਬੀ.ਟੀ.ਐਮ, ਅਰਮਾਨ ਮਹਾਜਨ, ਜਗਦੀਸ਼ ਸਿੰਘ ਜੀਵਨ ਲਾਲ, ਰਘਬੀਰ ਸਿੰਘ, ਤਰਸੇਮ ਸਿੰਘ ਸਕੱਤਰ ਸਹਿਕਾਰੀ ਸਭਾ ਸਮੇਤ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਤਕਰੀਬਨ 27500 ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕਾਸਤ ਕੀਤੀ ਜਾਂਦੀ ਹੈ ਜਿਸ ਤੋਂ ਤਕਰੀਬਨ ਇੱਕ ਲੱਖ ਪੈਂਤੀ ਹਜ਼ਾਰ ਟਨ ਪਰਾਲੀ ਪੈਦਾ ਹੁੁੰਦੀ ਹੈ।ਉਨਾ ਕਿਹਾ ਕਿ ਹੈਪੀਸੀਡਰ ਨਾਲ ਕਣਕ ਦੀ ਬਿਜ਼ਾਈ ਕਰਨ ਨਾਲ ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪਵੇਗੀ ਅਤੇ ਪਾਣੀ ਵੀ ਘੱਟ ਲੱਗੇਗਾ ਕਿਉਂਕਿ ਚੌਪਰ ਨਾਲ ਕੁਤਰ ਕੇ ਇਕਸਾਰ ਖਿਲਾਰੀ ਪਰਾਲੀ ਖੇਤ ਵਿੱਚ ਢੱਕਣੇ ( ਮਲਚਿੰਗ) ਦਾ ਕੰਮ ਕਰੇਗੀ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲੱਕੀ ਹੈਪੀ ਸੀਡਰ ਮਸ਼ੀਨ ਨਾਲ ਕੰਬਾਈਨ ਦੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਸਿੱਧੀ ਬਿਜ਼ਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਹੈਪੀ ਸੀਡਰ, ਚੌਪਰ ਅਤੇ ਸੁਪਰ ਐਸ.ਐਮ.ਐਸ਼ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਕੁੱਲ ਕੀਮਤ `ਤੇ 50 ਫੀਸਦੀ ਉਪਦਾਨ ਦਿੱਤਾ ਜਾ ਰਿਹਾ ਹੈ। ਡਾ. ਅਮਿਤ ਕੌਲ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ ੳਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ।
ਸਰਪੰਚ ਸੁਖਜਿੰਦਰ ਸਿੰਘ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਨੌਸ਼ਹਿਰਾ ਨਲਬੰਦਾ ਨੇੜੇ ਫੌਜੀ ਛਾਉਣੀ ਦੁੳਾਲੇ ਪੱਕੀ ਵਾੜ ਨਾ ਹੋਣ ਕਾਰਨ ਜੰਗਲੀ ਜਾਨਵਰ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ।ਉਨਾ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਛਾਉਣੀ ਦੁਆਲੇ ਪੱਕੀ ਕੰਧ ਕੀਤੀ ਜਾਵੇ ।ਇਕਬਾਲ ਸਿੰਘ ਫਾਰਮਾਸਿਸਟ ਨੇ ਪਰਾਲੀ ਦੇ ਪ੍ਰਦੂਸ਼ਣ ਨਾਲ ਹੋਣ ਵਾਲੀ ਬਿਮਾਰੀਆਂ ਬਾਰੇ ਜਾਣਕਾਰੀ ਦਿੱੱਤੀ।ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਹੈਪੀ ਨਾਲ ਕਰਨ ਦੀ ਤਕਨੀਕ ਨੂੰ ਪ੍ਰਦਰਸ਼ਿਤ ਕੀਤਾ ਗਿਆ। ਅਗਾਂਹਵਧੂ ਕਿਸਾਨ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਜਿਸ ਤਰਾਂ ਪਿਛਲੇ ਸਾਲ ਵਾਂਗ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀ ਸੀ ਸਾੜਿਆ ਜਾਵੇਗਾ ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply