ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜੱਜ ਸੁਪਰੀਮ ਕੋਰਟ ਸ੍ਰੀ ਵੀਨੀਤ ਸਰਨ ਪਰਿਵਾਰ ਸਹਿਤ ਅਤੇ ਸ੍ਰੀ ਕ੍ਰਿਸਨਾ ਮੁਰਾਰੀ ਮਾਨਯੋਗ
ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਰਿਵਾਰ ਸਹਿਤ 17 ਅਕਤੂਬਰ ਨੂੰ ਚੰਡੀਗੜ੍ਹ ਤੋਂ ਜਿਲ੍ਹਾ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਵਿਖੇ ਪਹੁੰਚੇ। ਜਿਥੇ ਜਿਲ੍ਹਾ ਪ੍ਰਸਾਸਨ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਪਠਾਨਕੋਟ ਅਤੇ ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ ਨਾਲ ਮੁਲਾਕਾਤ ਕੀਤੀ।
ਉਪਰੋਕਤ ਜੱਜ ਸਾਹਿਬਾਨਾਂ ਵੱਲੋਂ ਅਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਅੱਜ ਰਣਜੀਤ ਸਾਗਰ ਡੈਮ ਵਿਖੇ ਬਣਾਏ ਗਏ ਸ਼ਹੀਦੀ ਸਮਾਰਕ `ਤੇ ਸਰਧਾਂਜਲੀ ਦਿੱਤੀ ਅਤੇ ਨਮਨ ਕੀਤਾ।ਡੈਮ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਰਣਜੀਤ ਸਾਗਰ ਡੈਮ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਡੀ ਵਿਖੇ ਬੋਟਿੰਗ ਦਾ ਅਨੰਦ ਵੀ ਲਿਆ ਅਤੇ ਪਠਾਨਕੋਟ ਦੀ ਸੁੰਦਰਤਾ ਦੀ ਪ੍ਰਸੰਸਾ ਕੀਤੀ। ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸੁਧੀਰ ਗੁਪਤਾ ਐਸ.ਈ ਰਣਜੀਤ ਸਾਗਰ ਡੈਮ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media