Saturday, September 26, 2026

ਚੀਫ ਖਾਲਸਾ ਦੀਵਾਨ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕਤੱਰਤਾ ਵਿਚ PPN2110201818ਜੌੜਾ ਫਾਟਕ ਵਿਖੇ ਦੁਸ਼ਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਚ ਵੱਡੀ ਗਿਣਤੀ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ ਗਈ।ਅਹੁੱਦੇਦਾਰਾਂ ਵੱਲੋ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀਆਂ ਸਮੂਹ ਸੰਸਥਾਵਾਂ ਨੂੰ ਕੀਤੀ ਗਈ ਬੇਨਤੀ `ਤੇ ਹਸਪਤਾਲਾਂ ਵਿਖੇ ਜੇਰੇ ਇਲਾਜ ਜਖਮੀਆਂ ਦੀ ਸਹਾਇਤਾ ਲਈ ਸੈੈਂਟਰਲ ਖਾਲਸਾ ਯਤੀਮਖਾਨਾ ਦੇ 35 ਬੱਚਿਆਂ ਨੇ ਖੂਨਦਾਨ ਕੀਤਾ।
ਇਕਤੱਰਤਾ ਵਿੱਚ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਆਨਰੇਰੀ ਸਕੱਤਰ ਸਕੂਲਜ਼ ਨੇ 2 ਮਿੰਟ ਦਾ ਮੋਨ ਰੱਖ ਕੇ ਵਿਛੜੀਆਂ ਰੂਹਾਂ ਲਈ ਅਰਦਾਸ ਕੀਤੀ ਅਤੇ ਸੋਗ ਵੱਜੋ ਅੱਜ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸਮੂਹ ਵਿਦਿਅਕ ਅਦਾਰੇ ਬੰਦ ਰਖੇ ਗਏ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply