Tuesday, July 7, 2026

ਵਿਰੋਧ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਦੀਵੇ ਜਗਾਉਣ ਲਈ ਕੀਤੇ ਜਾ ਰਹੇ ਆਰਜੀ ਪ੍ਰਬੰਧ ਹਟਾਏ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ Gobind Singh Longowalਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਦੀਵੇ ਜਗਾਉਣ ਲਈ ਪਾਵਨ ਸਰੋਵਰ ਦੇ ਦੁਆਲੇ ਕੀਤੇ ਜਾ ਰਹੇ ਆਰਜ਼ੀ ਪ੍ਰਬੰਧਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹਟਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਕਰਦੀ ਰਹੇਗੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply