Saturday, April 18, 2026

ਫਾਰਗ ਮੁਲਾਜਮਾਂ ਦਾ ਕੇਸ ਹਮਦਰਦੀ ਨਾਲ ਵਿਚਾਰ ਰਹੀ ਹੈ ਸ਼੍ਰੋਮਣੀ ਕਮੇਟੀ – ਸਿਆਲਕਾ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਤੇ ਫਾਰਗ ਮੁਲਾਜਮਾਂ ਬਾਰੇ ਕਮੇਟੀ ਦੇ ਮੈਂਬਰ ਐਡਵੋਕੇਟ SGPC Logoਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਫਾਰਗ ਮੁਲਾਜਮਾਂ ਦੇ ਮਾਮਲੇ ਨੂੰ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ ਕਮੇਟੀ ਨੇ ਕਾਫੀ ਹੱਦ ਤੱਕ ਕੰਮ ਮੁਕੰਮਲ ਕਰ ਲਿਆ ਹੈ, ਪ੍ਰੰਤੂ ਹੁਣ ਜਨਰਲ ਇਜਲਾਸ ਦੀ ਤਾਰੀਕ ਤੈਅ ਹੋਣ ਕਾਰਨ ਇਸ ਸਬੰਧੀ ਬਾਅਦ ਵਿਚ ਫੈਸਲਾ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਫਾਰਗ ਮੁਲਾਜਮਾਂ ਦੀ ਸਹਿਮਤੀ ’ਤੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਬ ਕਮੇਟੀ ਗਠਿਤ ਕੀਤੀ ਸੀ ਅਤੇ ਇਸ ਕਮੇਟੀ ਵੱਲੋਂ ਆਪਣਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।ਉਨ੍ਹਾਂ ਫਾਰਗ ਮੁਲਾਜਮਾਂ ਨੂੰ ਕਿਹਾ ਕਿ ਉਹ ਸਬ ਕਮੇਟੀ ’ਤੇ ਭਰੋਸਾ ਰੱਖਣ ਅਤੇ ਰਿਪੋਰਟ ਆਉਣ ਤੱਕ ਉਨ੍ਹਾਂ ਨੂੰ ਸਹਿਯੋਗ ਕਰਨ।ਉਨ੍ਹਾਂ ਫਾਰਗ ਮੁਲਾਜਮਾਂ ਨੂੰ ਧਰਨਾ ਨਾ ਦੇਣ ਵੀ ਅਪੀਲ ਕੀਤੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply