ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ
ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।ਉਨ੍ਹਾਂ ਇਸ ਰੇਲ ਹਾਦਸੇ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ਼ ਕਰੇਗੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ਼ ’ਤੇ ਜਿੰਨਾ ਵੀ ਖ਼ਰਚਾ ਆਵੇਗਾ, ਉਹ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪੁੱਜਦਾ ਕਰਨ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਐਬੂਲੈਂਸ ਵੈਨਾਂ ਭੇਜੀਆਂ ਗਈਆਂ ਹਨ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media