ਬਟਾਲਾ, 21 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲਾ ਗੁਰਦਾਸਪੁਰ ਦੇ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ
ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਪਨਿਆੜ (ਗੁਰਦਾਸਪੁਰ) ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਪਲਾਂਟ ਲਗਾਏ ਜਾਣਗੇ, ਜਿਨਾਂ ਵਿੱਚ ਖੰਡ ਦੇ ਨਾਲ ਨਾਲ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ।ਇਹ ਖੁਲਾਸਾ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਇਸ ਪ੍ਰੋਜੈਕਟ ਉਪਰ ਕੰਮ ਚੱਲ ਰਿਹਾ ਹੈ ਅਤੇ ਇਨਾਂ ਦੋਵਾਂ ਮਿੱਲਾਂ ਦੀ ਗੰਨਾ ਪਿੜਾਈ ਸਮਰੱਥਾ ਨੂੰ ਵਧਾਇਆ ਜਾਵੇਗਾ।
ਸਹਿਕਾਰਤਾ ਮੰਤਰੀ ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲ, ਭੋਗਪੁਰ ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ ਸਮੇਤ 15 ਮੈਗਾਵਾਟ ਕੋਜੈਨਰੇਸ਼ਨ ਦਾ ਨਵਾਂ ਸ਼ੂਗਰ ਮਿੱਲ ਪ੍ਰਾਜੈਕਟ ਅਗਲੇ ਸਾਲ 31 ਮਾਰਚ ਤੱਕ ਚਾਲੂ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਦੀ ਸਭ ਤੋਂ ਪੁਰਾਣੀ ਸਹਿਕਾਰੀ ਖੰਡ ਮਿੱਲ, ਭੋਗਪੁਰ ਜਿਸ ਦੀ ਮੌਜੂਦਾ ਸਮਰੱਥਾ 1016 ਟੀ.ਸੀ.ਡੀ ਹੈ, ਵਿਖੇ ਆਧੁਨਿਕ ਤਕਨੀਕ ਦਾ 3000 ਟੀ.ਸੀ.ਡੀ ਦਾ ਨਵਾਂ ਸ਼ੂਗਰ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 15 ਮੈਗਾਵਾਟ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ।
ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਗੰਨਾ ਕਾਸ਼ਤਕਾਰਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਵਲੋਂ ਸਹਿਕਾਰੀ ਖੇਤਰ ਦੀਆਂ ਖੰਡ ਮਿੱਲਾਂ ਦੀ ਸਮਰੱਥਾ ਵਧਾਈ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media