ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੁਆਰਾ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਦਫਤਰ
ਸਿਵਲ ਸਰਜਨ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਕੰਜਕ ਪੂਜਨ ਕਰਵਾਇਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਦੇ ਨਾਅਰੇ ਤਹਿਤ ਸਾਨੂੰ ਬੱਚੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਅਤ ਕਰਨਾ ਵੀ ਜਰੂਰੀ ਹੈ ਤਾਂ ਜੋ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਸੁਰੱਖਿਅਤ ਹੋ ਸਕੇ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਆਸ਼ਾ ਕਿਰਨ ਨੇ ਬੱਚੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਮਾਨਸਾ ਵਿੱਚ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਆਇਆ ਹੈ ਅਤੇ ਸਮੇਂ-ਸਮੇਂ ਸਿਰ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਪੀ.ਐਨ.ਡੀ.ਟੀ ਕੋਆਡੀਨੇਟਰ ਸ਼੍ਰੀਮਤੀ ਰੇਨੂੰ ਨੇ ਕਿਹਾ ਕਿ ਉਚ ਅਧਿਕਾਰੀਆਂ ਦੇ ਸਹਿਯੋਗ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਅਤੇ ਅਲਟਰਾਸਾਊਂਡ ਸੈਟਰਾਂ ਦੀ ਮਹੀਨਾਵਾਰ ਚੈਕਿੰਗ ਕੀਤੀ ਜਾ ਰਹੀ ਹੈ।ਕੰਜਕ ਪੂਜਨ ਮੌਕੇ ਬੱਚੀਆਂ ਨੂੰ ਫਲ ਅਤੇ ਮਿਠਾਈਆਂ ਵੰਡੀਆਂ ਗਈਆਂ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸੁਰਿੰਦਰ ਸਿੰਘ, ਜਿਲਾ ਟੀਕਾਕਰਨ ਅਫਸਰ ਡਾ: ਸੰਜੀਵ ਓਬਰਾਏ ਅਤੇ ਹੋਰ ਕਰਮਚਾਰੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media